Violence in Patiala

Violence in Patiala : ਬਾਹਰ ਬੈਠੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ ਕਰ ਰਹੇ ਹਨ : ਅਸ਼ਵਨੀ ਸ਼ਰਮਾ

ਚੰਡੀਗੜ੍ਹ 29 ਅਪ੍ਰੈਲ 2022: (Violence in Patiala) ਪਟਿਆਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਪੰਜਾਬ ਦੇ ਲਈ ਇਹ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਬਾਹਰ ਬੈਠੇ ਲੋਕ ਪੰਜਾਬ ਦਾ ਮਾਹੌਲ ਤੇ ਵਿਰਸੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਹੀ ਅਸ਼ਵਨੀ ਨੇ ਕਿਹਾ ਕਿ ਵਿਰੋਧੀਆਂ ਦਾ ਪਰਦਾਫਾਸ਼ ਕਰਨਾ ਪੰਜਾਬ ਸਰਕਾਰ ਦਾ ਕੰਮ ਹੈ।

ਇਸ ਘਟਨਾ ‘ਤੇ ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਸੁਭਾਸ਼ ਸ਼ਰਮਾ (Subhash Sharma) ਨੇ ਇਸ ਨੂੰ ਸਰਕਾਰ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਦੱਸਿਆ | ਉਨ੍ਹਾਂ ਕਿਹਾ ਪੰਜਾਬ ਦੀ ਕਾਨੂੰਨੀ ਵਿਵਸਥਾ (Law & Order) ਖਰਾਬ ਹੋ ਗਈ ਹੈ। ਪਹਿਲਾਂ ਦਿਨ ਦਿਹਾੜੇ ਕਤਲ ਹੋਏ ਤੇ ਹੁਣ ਹਿੰਸਾ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਈ ਤਿਆਰੀ ਨਹੀਂ ਸੀ। ਉਨ੍ਹਾਂ ਕਿਹਾ ਕੁਝ ਤਾਕਤਾਂ ਜਾਣ ਬੁਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ।

Scroll to Top