July 4, 2024 2:35 pm
Agneepath scheme

ਕੇਂਦਰ ਦੀ ਅਗਨੀਪਥ ਯੋਜਨਾ ਦੇ ਖਿਲਾਫ ਪਲਵਲ ‘ਚ ਨੌਜਵਾਨਾਂ ਵਲੋਂ ਹਿੰਸਕ ਪ੍ਰਦਰਸ਼ਨ

ਚੰਡੀਗੜ੍ਹ 16 ਜੂਨ 2022: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ (Agneepath scheme) ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ । ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਦੀ ਅੱਗ ਬਿਹਾਰ, ਉੱਤਰ ਪ੍ਰਦੇਸ਼ , ਹਰਿਆਣਾ, ਹਿਮਾਚਲ ਸਮੇਤ ਹੋਰ ਰਾਜਾਂ ਤੱਕ ਪਹੁੰਚ ਗਈ ਹੈ। ਇਸਦੇ ਨਾਲ ਹੀ ਇਸ ਮੁੱਦੇ ਨੂੰ ਲੈ ਕੇ ਪਲਵਲ ‘ਚ ਹੰਗਾਮਾ ਕਰ ਰਹੇ ਵਿਦਿਆਰਥੀਆਂ ਨੇ ਪੁਲਿਸ ਦੀਆਂ ਤਿੰਨ ਗੱਡੀਆਂ ਸਾੜ ਦਿੱਤੀਆਂ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਵਾਈ ਫਾਇਰਿੰਗ ਵੀ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਭੜਕੇ ਨੌਜਵਾਨਾਂ ਨੇ ਡੀ ਸੀ ਦੀ ਰਿਹਾਇਸ ‘ਤੇ ਵੀ ਪਥਰਾਵ ਕੀਤਾ ਹੈ |

ਬਿਹਾਰ ਦੇ ਸਹਰਸਾ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀ ਇਸ ਯੋਜਨਾ ਨੂੰ ਰੱਦ ਕਰਵਾਉਣ ਲਈ ਰੇਲਵੇ ਟਰੈਕ ’ਤੇ ਪਹੁੰਚ ਗਏ।ਜਿਥੇ ਰੇਲਵੇ ਟਰੈਕ ‘ਤੇ ਧਰਨਾ ਦੇ ਦਿੱਤਾ ਜਿਸਦੇ ਚੱਲਦੇ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸਦੇ ਨਾਲ ਹੀ ਮੁੰਗੇਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਹੋਏ। ਇੱਥੇ ਵਿਦਿਆਰਥੀਆਂ ਨੇ ਚੌਕ ਜਾਮ ਕਰ ਦਿੱਤਾ। ਇਸ ਕਾਰਨ ਐੱਨਐੱਚ ਅਤੇ ਜਮਾਲਪੁਰ ਮੁੰਗੇਰ ਰੋਡ ‘ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ।

ਪ੍ਰਦਰਸ਼ਨਕਾਰੀਆਂ ਨੇ ਗੁਰੂਗ੍ਰਾਮ ‘ਚ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੇ ਬਿਲਾਸਪੁਰ ਥਾਣਾ ਖੇਤਰ ਦੇ ਨਾਲ ਲੱਗਦੇ NH 48 ਵੀ ਜਾਮ ਕਰ ਦਿੱਤਾ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਫੌਜ ਵਿੱਚ ਭਰਤੀ ਨਹੀਂ ਹੋਈ |