July 7, 2024 2:32 pm
Agneepath Scheme

ਅਗਨੀਪੱਥ ਸਕੀਮ ਦੇ ਵਿਰੋਧ ‘ਚ ਹਿੰਸਕ ਪ੍ਰਦਰਸ਼ਨ ਜਾਰੀ, 200 ਟਰੇਨਾਂ ਪ੍ਰਭਾਵਿਤ

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ (Agneepath Scheme ) ਦੇ ਵਿਰੋਧ ਦੀ ਅੱਗ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਯੂਪੀ-ਬਿਹਾਰ ਅਤੇ ਹਰਿਆਣਾ ਤੋਂ ਲੈ ਕੇ ਤੇਲੰਗਾਨਾ ਤੱਕ ਹਿੰਸਕ ਪ੍ਰਦਰਸ਼ਨ ਜਾਰੀ ਹਨ। ਸਥਿਤੀ ਚਿੰਤਾਜਨਕ ਬਣ ਗਈ ਹੈ। ਕਈ ਥਾਵਾਂ ‘ਤੇ ਟਰੇਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ ਨਾਲ ਦੇਸ਼ ਭਰ ‘ਚ ਲਗਭਗ 200 ਟਰੇਨਾਂ ਪ੍ਰਭਾਵਿਤ ਹੋਈਆਂ ਹਨ।

ਇਸ ਦੇ ਨਾਲ ਹੀ ਤੇਲੰਗਾਨਾ ਅਤੇ ਬਿਹਾਰ ਵਿੱਚ ਹਿੰਸਕ ਪ੍ਰਦਰਸ਼ਨਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਫੌਜ ਅਤੇ ਹਵਾਈ ਫੌਜ ਵੱਲੋਂ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ। ਥਲ ਸੈਨਾ ਮੁਖੀ ਨੇ ਕਿਹਾ ਹੈ ਕਿ ਜੇਕਰ ਦੋ ਦਿਨਾਂ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਤਾਂ 24 ਜੂਨ ਤੋਂ ਹਵਾਈ ਸੈਨਾ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।