ਚੰਡੀਗੜ੍ਹ 24 ਜੂਨ 2022: ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਜਾਣਕਾਰੀ ਦਿੱਤੀ ਹੈ ਕੇ ਹੁਣ ਕਿਸੇ ਵੀ ਵਾਹਨ ਤੇ VIP ਨੰਬਰ ਨਹੀਂ ਲੱਗੇਗਾ। ਉਨ੍ਹਾਂ ਵੱਲੋਂ ਇਹ ਜਾਣਕਾਰੀ ਅੱਜ ਸਵੇਰੇ ਦਿੱਤੀ ਗਈ ਹੈ ਜਿਸ ਦੇ ਵਿੱਚ ਉਨ੍ਹਾਂ ਨੇ ਲਿਖਿਆ ਕੇ, “ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਵਿੱਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ‘ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦਾ ਹੁਕਮ ਦਿੰਦੇ ਹਾਂ। ਇਹ ਹੁਕਮ 12-06-1989 ਤੋਂ ਬਾਅਦ ਰਜਿਸਟਿਡ ਕਰਵਾਏ ਗਏ ਸਾਰੇ ਵਾਹਨਾਂ ‘ਤੇ ਲਾਗੂ ਹੋਵੇਗਾ।”