July 4, 2024 11:56 pm
Virat Kohli

ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ 5ਵਾਂ ਬੱਲੇਬਾਜ਼ ਬਣਿਆ

ਚੰਡੀਗੜ੍ਹ, 21 ਜੁਲਾਈ 2023: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ 100ਵਾਂ ਟੈਸਟ ਵੀ ਹੈ। ਆਪਣਾ 500ਵਾਂ ਅੰਤਰਰਾਸ਼ਟਰੀ ਮੈਚ ਖੇਡ ਰਹੇ ਵਿਰਾਟ ਕੋਹਲੀ (Virat Kohli) 87 ਦੌੜਾਂ ਬਣਾ ਕੇ ਨਾਬਾਦ ਹਨ। ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ 5ਵਾਂ ਬੱਲੇਬਾਜ਼ ਬਣ ਗਿਆ। ਉਸ ਨੇ ਦੱਖਣੀ ਅਫ਼ਰੀਕਾ ਦੇ ਜੈਕ ਕੈਲਿਸ ਨੂੰ ਪਿੱਛੇ ਛੱਡ ਦਿੱਤਾ।

ਵਿਰਾਟ ਕੋਹਲੀ (Virat Kohli) ਦੂਜੇ ਟੈਸਟ ਦੇ ਪਹਿਲੇ ਦਿਨ 87 ਦੌੜਾਂ ਬਣਾ ਕੇ ਨਾਟ ਆਊਟ ਰਹੇ। ਇਸ ਪਾਰੀ ਨਾਲ ਉਸ ਦੇ ਅੰਤਰਰਾਸ਼ਟਰੀ ਕ੍ਰਿਕਟ ‘ਚ 25,548 ਦੌੜਾਂ ਪੂਰੀਆਂ ਹੋ ਗਈਆਂ ਹਨ। ਉਹ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ‘ਚ 5ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਉਸ ਨੇ ਦੱਖਣੀ ਅਫਰੀਕਾ ਦੇ ਦਿੱਗਜ ਆਲਰਾਊਂਡਰ ਜੈਕ ਕੈਲਿਸ ਨੂੰ ਪਿੱਛੇ ਛੱਡ ਦਿੱਤਾ। ਕੈਲਿਸ ਨੇ 519 ਮੈਚਾਂ ‘ਚ 25,534 ਦੌੜਾਂ ਬਣਾਈਆਂ ਹਨ।

ਸ੍ਰੀਲੰਕਾ ਦਾ ਮਹੇਲਾ ਜੈਵਰਧਨੇ 652 ਮੈਚਾਂ ਵਿੱਚ 25,957 ਦੌੜਾਂ ਬਣਾ ਕੇ ਚੌਥੇ ਨੰਬਰ ’ਤੇ ਕੋਹਲੀ ਤੋਂ ਅੱਗੇ ਹੈ। ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਂ ਹੈ, ਉਨ੍ਹਾਂ ਨੇ 34,357 ਦੌੜਾਂ ਬਣਾਈਆਂ ਹਨ।

ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ‘ਚ ਓਪਨਰ ਦੇ ਤੌਰ ‘ਤੇ 2000 ਦੌੜਾਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਇਹ ਉਪਲਬਧੀ ਸਿਰਫ਼ 40 ਪਾਰੀਆਂ ਵਿੱਚ ਹਾਸਲ ਕੀਤੀ। ਰੋਹਿਤ ਨੇ ਸਭ ਤੋਂ ਘੱਟ ਪਾਰੀਆਂ ਵਿੱਚ ਅਜਿਹਾ ਕਰਨ ਵਾਲੇ ਭਾਰਤੀ ਸਲਾਮੀ ਬੱਲੇਬਾਜ਼ਾਂ ਵਿੱਚ ਰਾਹੁਲ ਦ੍ਰਾਵਿੜ ਅਤੇ ਵਰਿੰਦਰ ਸਹਿਵਾਗ ਦੀ ਬਰਾਬਰੀ ਕੀਤੀ। ਦੋਵਾਂ ਬੱਲੇਬਾਜ਼ਾਂ ਨੇ 40-40 ਪਾਰੀਆਂ ‘ਚ ਓਪਨਿੰਗ ਕਰਦੇ ਹੋਏ 2000 ਦੌੜਾਂ ਪੂਰੀਆਂ ਕੀਤੀਆਂ ਸਨ।