Virat Kohli

ਵਿਰਾਟ ਕੋਹਲੀ ਨੇ ਸ਼੍ਰੀਲੰਕਾ ਖ਼ਿਲਾਫ਼ ਸੈਂਕੜਾ ਜੜ ਕੇ ਸਚਿਨ ਤੇਂਦੁਲਕਰ ਦਾ ਵਿਸ਼ਵ ਰਿਕਾਰਡ ਤੋੜਿਆ

ਚੰਡੀਗੜ੍ਹ 10 ਜਨਵਰੀ 2023: ਭਾਰਤੀ ਟੀਮ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ (Virat Kohli)  ਨੇ ਸ਼੍ਰੀਲੰਕਾ ਖ਼ਿਲਾਫ਼ ਪਹਿਲੇ ਵਨਡੇ ‘ਚ ਸੈਂਕੜਾ ਲਗਾ ਕੇ ਸਚਿਨ ਤੇਂਦੁਲਕਰ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕਰ ਲਈ ਹੈ, ਉਥੇ ਹੀ ਉਨ੍ਹਾਂ ਨੇ ਮਾਸਟਰ ਬਲਾਸਟਰ ਦਾ ਇਕ ਹੋਰ ਰਿਕਾਰਡ ਤੋੜ ਦਿੱਤਾ ਹੈ। ਸਚਿਨ ਨੇ ਸ਼੍ਰੀਲੰਕਾ ਖ਼ਿਲਾਫ਼ 8 ਸੈਂਕੜੇ ਲਗਾਏ ਸਨ। ਇਸ ਮੈਚ ਤੋਂ ਪਹਿਲਾਂ ਵਿਰਾਟ ਨੇ ਵੀ ਇਸ ਟੀਮ ਖ਼ਿਲਾਫ਼ 8 ਸੈਂਕੜੇ ਲਗਾਏ ਸਨ ਅਤੇ ਹੁਣ ਉਨ੍ਹਾਂ ਨੇ ਆਪਣਾ 9ਵਾਂ ਸੈਂਕੜਾ ਲਗਾ ਕੇ ਇਹ ਰਿਕਾਰਡ ਤੋੜ ਦਿੱਤਾ ਹੈ।

ਸਚਿਨ ਨੇ ਆਸਟ੍ਰੇਲੀਆ ਖ਼ਿਲਾਫ਼ 9 ਸੈਂਕੜੇ ਲਗਾਏ ਹਨ ਜਦਕਿ ਵਿਰਾਟ (Virat Kohli) ਨੇ ਵੀ ਸ਼੍ਰੀਲੰਕਾ ਅਤੇ ਆਸਟ੍ਰੇਲੀਆ ਖ਼ਿਲਾਫ਼ 9-9 ਸੈਂਕੜੇ ਲਗਾਏ ਹਨ। ਇਸ ਤੋਂ ਇਲਾਵਾ ਉਸ ਨੇ ਮਾਸਟਰ ਬਲਾਸਟਰ ਦੇ ਇਕ ਹੋਰ ਅਨੋਖੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਹੈ। ਇਹ ਆਪਣੇ ਹੀ ਦੇਸ਼ ਵਿੱਚ ਸਭ ਤੋਂ ਵੱਧ ਵਨਡੇ ਸੈਂਕੜੇ ਲਗਾਉਣ ਦਾ ਰਿਕਾਰਡ ਹੈ ਅਤੇ ਇਹ ਸਚਿਨ ਦੇ ਨਾਮ ਹੈ, ਜਿਨ੍ਹਾਂ ਨੇ ਭਾਰਤ ਵਿੱਚ 20 ਸੈਂਕੜੇ ਲਗਾਏ ਹਨ ਅਤੇ ਹੁਣ ਵਿਰਾਟ ਕੋਹਲੀ ਨੇ ਵੀ ਉਸਦੀ ਬਰਾਬਰੀ ਕਰ ਲਈ ਹੈ।

Scroll to Top