ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਲਈ ਪਹੁੰਚੇ

27 ਮਈ 2025: 15 ਅਕਤੂਬਰ 2024 ਨੂੰ ਵਿਰਸਾ ਸਿੰਘ ਵਲਟੋਹਾ (Virsa Singh Valtoha)ਨੂੰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਤੇ ਪੰਜ ਸਿੰਘ ਸਾਹਿਬਾਨਾਂ ਅੱਗੇ ਪੇਸ਼ ਹੋਣ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਅਕਾਲੀ ਦਲ ‘ਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਖੁਦ ਹੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਲਗਾਤਾਰ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਉੱਪਰ ਕਈ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਸਨ ਅਤੇ ਹੁਣ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਜਿੰਮੇਵਾਰੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Gyani Kuldeep Singh Gargajj) ਨੂੰ ਮਿਲੀ ਹੈ |

ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਉਥੇ ਹੀ ਅੱਜ ਵਿਰਸਾ ਸਿੰਘ ਵਲਟੋਹਾ (Virsa Singh Valtoha) ਆਪਣੇ ਕੁਝ ਸਾਥੀਆਂ ਦੇ ਨਾਲ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Gyani Kuldeep Singh Gargajj) ਦੇ ਦਫਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ ਉੱਥੇ ਉਹਨਾਂ ਨੇ ਇੱਕ ਬੇਨਤੀ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੀਏ ਨੂੰ ਦਿੱਤਾ |

ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਅਕਾਲੀ ਦਲ ਦੇ ਨਾਲ ਸੰਬੰਧਿਤ ਸਨ ਅਤੇ ਅਕਾਲੀ ਦਲ ਚ ਹੀ ਰਹਿਣਾ ਪਸੰਦ ਕਰਦੇ ਸਨ ਅਤੇ 15 ਅਕਤੂਬਰ ਨੂੰ ਜਿਸ ਤਰੀਕੇ ਉਹਨਾਂ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੇ ਹੁਕਮ ਦੇ ਦਿੱਤੇ ਗਏ ਉਸ ਤੋਂ ਉਹ ਬਹੁਤ ਹੀ ਨਾਰਾਜ਼ ਸਨ ਅਤੇ ਉਨਾਂ ਦਾ ਪੱਖ ਵੀ ਨਹੀਂ ਸੀ ਲਿੱਤਾ ਗਿਆ ਜਿਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਹਨ ਅਤੇ ਉਹਨਾਂ ਦੇ ਪੀਏ ਨੂੰ ਅੱਜ ਉਹਨਾਂ ਨੇ ਇੱਕ ਮੰਗ ਪੱਤਰ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਦੇ ਮਾਮਲੇ ਚ ਦੁਬਾਰਾ ਕੋਈ ਆਦੇਸ਼ ਦੇਣ ਜਿਸ ਦੇ ਚਲਦੇ ਹੁਣ ਉਹ ਉਡੀਕ ਕਰਨਗੇ ਕਿ ਕਦੋਂ ਤੱਕ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ  (Gyani Kuldeep Singh Gargajj)  ਉਹਨਾਂ ਨੂੰ ਬੁਲਾਉਂਦੇ ਹਨ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਆਪਣੇ ਦਫਤਰ ਵਿੱਚ ਹੀ ਸੰਗਤ ਨਾਲ ਮਿਲ ਰਹੇ ਸਨ ਲੇਕਿਨ ਮੇਰੀ ਇੰਨੀ ਹਿੰਮਤ ਨਹੀਂ ਹੋਈ ਕਿ ਮੈਂ ਗਿਆਨੀ ਕੁਲਦੀਪ ਸਿੰਘ ਗੜਗੱਜ  (Gyani Kuldeep Singh Gargajj)  ਹੋਣਾਂ ਦੇ ਕੋਲ ਜਾ ਸਕਣ |

Read More: ਵਿਰਸਾ ਸਿੰਘ ਵਲਟੋਹਾ ਨੇ ਮੁੜ ਲਗਾਈ ਇਨਸਾਫ਼ ਦੀ ਗੁਹਾਰ

Scroll to Top