ਅੰਮ੍ਰਿਤਸਰ, 12 ਮਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਦੇ ਵਿਚ ਬਿਆਸ ਵਿੱਚ ਹੋਈ ਮਾਈਨਿੰਗ ਦੇ ਮਾਮਲੇ ਵਿੱਚ ਪੇਸ਼ ਹੋਣ ਵਾਸਤੇ ਪਹੁੰਚੇ, ਇਸ ਮਾਮਲੇ ਵਿੱਚ 12 ਤੋਂ ਵੱਧ ਅਕਾਲੀ ਆਗੂਆਂ ਨੂੰ ਨਾਮਜ਼ਦ ਕੀਤਾ ਗਿਆ ਹੈ |
ਜਿਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ਵੱਲੋਂ ਪੰਜਾਬ ਸਰਕਾਰ ਦੇ ਉਤੇ ਜਲੰਧਰ ਵਿੱਚ ਹੋਈ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਵਾਲੀਆ ਨਿਸ਼ਾਨ ਖੜੇ ਕੀਤੇ | ਉਨ੍ਹਾਂ ਕਿਹਾ ਜਲੰਧਰ ਵਿੱਚ ਹੋਈ ਜਿਮਨੀ ਚੋਣ ਨੂੰ ਲੈ ਕੇ ਜਿਸ ਤਰਾਂ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਨੇਤਾਵਾਂ ਉਤੇ ਅਤੇ ਵਰਕਰਾਂ ਉੱਤੇ ਮਾਮਲੇ ਦਰਜ ਕੀਤੇ ਗਏ ਹਨ ਇਹ ਨਿੰਦਣਯੋਗ ਹੈ
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਾ ਨਾ ਤਾਂ ਕਦੀ ਕਿਸੇ ਤੋਂ ਡਰੀ ਹੈ ਅਤੇ ਭਵਿੱਖ ਵਿੱਚ ਕਿਸੇ ਤੋਂ ਡਰੇਗੀ | ਉਨ੍ਹਾਂ ਕਿਹਾ ਕਿ ਇਸ ਕੇਸ ਦਾ ਕੋਈ ਸਿਰ-ਪੈਰ ਨਹੀਂ ਅਤੇ ਜਾਣ ਬੁੱਝ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਤੇ ਨੇਤਾਵਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |