TheUnmute.com

ਭਾਰਤ ਵੱਲੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਅਗਲੇ ਨੋਟਿਸ ਤੱਕ ਮੁਅੱਤਲ

ਚੰਡੀਗੜ੍ਹ, 21 ਸਤੰਬਰ 2023: ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਪਹਿਲਾਂ ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਮੁਅੱਤਲ ਕੀਤਾ ਗਿਆ ਸੀ ਅਤੇ ਭਾਰਤ ਨੇ ਕੈਨੇਡੀਅਨ ਨਾਗਰਿਕਾਂ (Canadian citizens) ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਭਾਰਤ ਵੱਲੋਂ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਕਦਮ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਸੀ, ਉਦੋਂ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਸੀ |

ਭਾਰਤ ਵੱਲੋਂ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਬੀਐਲਐਸ ਇੰਟਰਨੈਸ਼ਨਲ, ਜੋ ਕਿ ਕੈਨੇਡਾ ਵਿੱਚ ਵੀਜ਼ਾ ਐਪਲੀਕੇਸ਼ਨ ਸੈਂਟਰ ਚਲਾਉਂਦਾ ਹੈ, ਉਨ੍ਹਾਂ ਨੇ ਆਪਣੀ ਕੈਨੇਡੀਅਨ ਵੈਬਸਾਈਟ ‘ਤੇ ਇਸ ਸਬੰਧ ਵਿੱਚ ਇੱਕ ਸੰਦੇਸ਼ ਪੋਸਟ ਕੀਤਾ ਹੈ। ਸੰਦੇਸ਼ ਵਿੱਚ ਲਿਖਿਆ ਗਿਆ ਹੈ, “ਭਾਰਤੀ ਮਿਸ਼ਨ ਤੋਂ ਮਹੱਤਵਪੂਰਨ ਜਾਣਕਾਰੀ: ਕਾਰਜਸ਼ੀਲ ਕਾਰਨਾਂ ਕਰਕੇ, ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਵੀਰਵਾਰ (21 ਸਤੰਬਰ 2023) ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।”

Canada

ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਕੋਵਿਡ -19 ਮਹਾਂਮਾਰੀ ਤੋਂ ਬਾਅਦ ਵੀਜ਼ਾ ਮੁਅੱਤਲ ਕੀਤਾ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕਰਕੇ ਕੈਨੇਡਾ ਜਾਣ ਵਾਲੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਸੀ। ਅਜਿਹੇ ਕਿਸੇ ਵੀ ਇਲਾਕੇ ਵਿੱਚ ਨਾ ਜਾਓ ਜਿੱਥੇ ਭਾਰਤ ਵਿਰੋਧੀ ਘਟਨਾਵਾਂ ਵਾਪਰੀਆਂ ਹੋਣ ਜਾਂ ਅਜਿਹੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਹੋਵੇ। ਜਦਕਿ ਕੈਨੇਡਾ ਸਰਕਾਰ ਨੇ ਕਿਹਾ ਕਿ ਕੈਨੇਡਾ ਇੱਕ ਦੇਸ਼ ਹੈ |

Exit mobile version