July 6, 2024 5:58 pm
Vladimir Putin

ਦੱਖਣੀ ਅਫਰੀਕਾ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਸ਼ਾਮਲ ਨਹੀਂ ਹੋਣਗੇ ਵਲਾਦੀਮੀਰ ਪੁਤਿਨ

ਚੰਡੀਗੜ੍ਹ, 19 ਜੁਲਾਈ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) 22 ਤੋਂ 24 ਅਗਸਤ ਤੱਕ ਦੱਖਣੀ ਅਫਰੀਕਾ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਮੇਜ਼ਬਾਨ ਦੇਸ਼ ਦੱਖਣੀ ਅਫਰੀਕਾ ਨੇ ਖੁਦ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਪੁਤਿਨ ਦੇ ਸਥਾਨ ‘ਤੇ ਹੋਣ ਵਾਲੇ ਸੰਮੇਲਨ ‘ਚ ਸ਼ਿਰਕਤ ਕਰਨਗੇ।

ਦਰਅਸਲ, ਮੇਜ਼ਬਾਨ ਦੱਖਣੀ ਅਫਰੀਕਾ ਬ੍ਰਿਕਸ ਸੰਮੇਲਨ ਵਿੱਚ ਪੁਤਿਨ ਦੀ ਸ਼ਮੂਲੀਅਤ ਨੂੰ ਲੈ ਕੇ ਦੁਚਿੱਤੀ ਵਿੱਚ ਸੀ। ਇਸ ਦਾ ਕਾਰਨ ਇਹ ਹੈ ਕਿ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ (ਆਈ. ਸੀ. ਸੀ.) ਨੇ ਯੂਕਰੇਨ ‘ਤੇ ਹਮਲੇ ਅਤੇ ਜੰਗੀ ਅਪਰਾਧਾਂ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ ਅਤੇ ਜੇਕਰ ਉਹ ਜੋਹਾਨਸਬਰਗ ਆਉਂਦੇ ਹਨ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਦਾ ਖਤਰਾ ਹੈ। ਇਸ ਲਈ ਦੱਖਣੀ ਅਫ਼ਰੀਕਾ ਅਤੇ ਰੂਸੀ ਸਰਕਾਰ ਵਿਚਾਲੇ ਸਮਝੌਤਾ ਹੋਇਆ ਅਤੇ ਉਸ ਤੋਂ ਬਾਅਦ ਪੁਤਿਨ ਦੀ ਗੈਰ-ਮੌਜੂਦਗੀ ਬਾਰੇ ਜਾਣਕਾਰੀ ਦਿੱਤੀ ਗਈ ।