June 30, 2024 11:57 am
Putin

ਵਲਾਦੀਮੀਰ ਪੁਤਿਨ ਦੀ ਚੀਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ਅਮਰੀਕਾ ਦੀ ਕੀਤੀ ਆਲੋਚਨਾ

ਚੰਡੀਗੜ੍ਹ, 16 ਮਈ 2024: ਵਲਾਦੀਮੀਰ ਪੁਤਿਨ (Vladimir Putin) ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਵੀਰਵਾਰ ਨੂੰ ਚੀਨ ਦੌਰੇ ‘ਤੇ ਹਨ । ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਦੁਵੱਲੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਆਗੂਆਂ ਨੇ ਅਮਰੀਕਾ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਅਮਰੀਕਾ ‘ਤੇ ਪ੍ਰਮਾਣੂ ਸੰਤੁਲਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਇਸ ਤੋਂ ਇਲਾਵਾ ਦੋਵਾਂ ਆਗੂਆਂ ਨੇ ਰੂਸ ਅਤੇ ਚੀਨ ਵਿਚਾਲੇ ਰੱਖਿਆ ਸਾਂਝੇਦਾਰੀ ਵਧਾਉਣ ‘ਤੇ ਸਹਿਮਤੀ ਪ੍ਰਗਟਾਈ।

ਜਿਨਪਿੰਗ ਨੇ ਕਿਹਾ ਕਿ ਯੂਕਰੇਨ ਜੰਗ ਨੂੰ ਸਿਆਸੀ ਸਮਝੌਤੇ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਰੂਸ ਅਤੇ ਚੀਨ ਦੀ ਦੋਸਤੀ ਵਿਸ਼ਵ ਵਿੱਚ ਸਰਵਉੱਚਤਾ ਲਈ ਚੱਲ ਰਹੀ ਲੜਾਈ ਵਿੱਚ ਸਥਿਰਤਾ ਲਿਆਉਣ ਲਈ ਕੰਮ ਕਰਦੀ ਹੈ। ਇਸ ਦੇ ਨਾਲ ਹੀ ਪੁਤਿਨ ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਚੀਨ ਦੇ ਯਤਨਾਂ ਲਈ ਧੰਨਵਾਦ ਕੀਤਾ। ਪੁਤਿਨ (Vladimir Putin) ਨੇ ਚੀਨ ਨੂੰ ਰੂਸ ਵਿੱਚ ਆਪਣੀਆਂ ਕਾਰਾਂ ਬਣਾਉਣ ਦਾ ਸੱਦਾ ਦਿੱਤਾ।