Tarn Taran

ਤਰਨਤਾਰਨ ‘ਚ ਵਾਲੀਵਾਲ ਖਿਡਾਰੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਚੰਡੀਗੜ੍ਹ 07 ਅਪ੍ਰੈਲ 2022: ਪੁਣਾਜਬ ‘ਚ ਲਗਾਤਾਰ ਵੱਧ ਰਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਇਸ ਵਿਚਕਾਰ ਵੱਡੀ ਖ਼ਬਰ ਤਰਨਤਾਰਨ (Tarn Taran) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵਾਲੀਵਾਲ ਖਿਡਾਰੀ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਗੋਲੀਆਂ ਲੱਗਣ ਕਾਰਨ ਖਿਡਾਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ  (Tarn Taran) ਦੇ ਪਿੰਡ ਗਜਲ ‘ਚ ਇਹ ਘਟਨਾ ਵਾਪਰੀ ਹੈ, ਜਿੱਥੇ 18 ਸਾਲਾਂ ਦੇ ਵਾਲੀਵਾਲ ਖਿਡਾਰੀ ਗਗਨਦੀਪ ਸਿੰਘ ਵੀ ਮੌਜੂਦ ਸੀ ਅਤੇ ਦੋ ਧਿਰਾਂ ਵਿਚਾਲੇ ਬਹਿਸਬਾਜ਼ੀ ਚੱਲ ਰਹੀ ਸੀ। ਇਸੇ ਦੌਰਾਨ ਗਗਨਦੀਪ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜਖ਼ਮੀ ਹੋ ਗਿਆ। ਦੂਜੇ ਪਾਸੇ ਪੁਲਿਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ।

Scroll to Top