July 7, 2024 7:22 am
Nayab Singh

ਭਾਰਤੀ ਜਨਤਾ ਪਾਰਟੀ ਦਾ ਵੋਟ ਫੀਸਦੀ ਕਾਂਗਰਸ ਪਾਰਟੀ ਤੋਂ ਵੱਧ ਰਿਹਾ: CM ਨਾਇਬ ਸਿੰਘ

ਚੰਡੀਗੜ੍ਹ, 6 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (Nayab Singh) ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਦਾ ਬਜਟ 3 ਗੁਣਾ ਤੱਕ ਵਧਾਇਆ ਗਿਆ ਤਾਂ ਜੋ ਹਰ ਗਰੀਰ ਵਿਅਕਤੀ ਨੂੰ ਰਿਹਾਇਸ਼ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਵਿਚ ਵਿਧਾਇਕ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਅਸੀਂ ਹਰਿਆਣਾ ਸੂਬੇ ਵਿਚ ਨੌਕਰੀਆਂ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਅਤੇ ਗਰੀਬ ਤੋਂ ਗਰੀਬ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ 60 ਸਾਲਾਂ ਦੇ ਸ਼ਾਸਨ ਸਮੇਂ ‘ਤੇ ਸੁਆਲ ਚੁੱਕੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਕੰਮ ਸਮੇਂ ਵਿਚ ਗਰੀਬਾਂ ਦੇ ਲਈ ਕੁੱਝ ਨਹੀਂ ਕੀਤਾ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਢੇ 9 ਸਾਲਾਂ ਵਿਚ 25 ਕਰੋੜ ਗਰੀਬ ਵਿਅਕਤੀਆਂ ਨੂੰ ਗਰੀਬੀ ਰੇਖਾ ਤੋਂ ਉੱਪਰ ਚੁੱਕਿਆ ਹੈ।

ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ (Nayab Singh) ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਜਨਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲੋਕ ਸਭਾ ਚੋਣ ਵਿਚ ਕਾਂਗਰਸ ਪਾਰਟੀ ਨੇ ਝੂਠ ਫੈਲਾਉਣ ਦਾ ਕੰਮ ਕੀਤਾ। ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਤਮਾਮ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਤੋਂ ਸੱਤਾ ਵਿਚ ਆਏ ਤਾਂ ਉਹ ਸੰਵਿਧਾਨ ਅਤੇ ਰਾਖਵਾਂ ਨੂੰ ਖਤਮ ਕਰ ਦੇਣਗੇ। ਇੰਨ੍ਹੇ ਵੱਡੇ ਝੂਠ ਦੇ ਬਾਵਜੂਦ ਲੋਕਾਂ ਨੇ ਨਰਿੰਦਰ ਮੋਦੀ ਦੀ ਅਗਵਾਈ ‘ਤੇ ਇਕ ਵਾਰ ਫਿਰ ਮੋਹਰ ਲਗਾਈ ਹੈ। ਭਾਰਤੀ ਜਨਤਾ ਪਾਰਟੀ ਦਾ ਵੋਟ ਫੀਸਦੀ ਕਾਂਗਰਸ ਪਾਰਟੀ ਤੋਂ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾ ਪਿਛਲੇ ਸਾਢੇ 9 ਸਾਲਾਂ ਵਿਚ ਸੰਵਿਧਾਨ ਦੇ ਅਨੁਸਾਰ ਕੰਮ ਕੀਤਾ ਗਿਆ, ਅੱਗੇ ਵੀ ਸੰਵਿਧਾਨ ਦੇ ਅਨੁਸਾਰ ਹੀ ਦੇਸ਼ ਚੱਲੇਗਾ।

ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਸੂਬੇ ਦੀ ਹਰਿਆਣਾ ਸਰਕਾਰ ਪੂਰਨ ਬਹੁਮਤ ਵਿਚ ਹੈ ਅਤੇ ਸਦਨ ਵਿਚ ਪਿਛਲੇ 12 ਮਾਰਚ ਨੂੰ ਬਹੁਮਤ ਸਿੱਧ ਕੀਤਾ ਸੀ। ਕਾਂਗਰਸ ਪਾਰਟੀ ਸਿਰਫ ਗਲਤ ਪ੍ਰਚਾਰ ਕਰ ਰਹੀ ਹੈ।

ਇਸ ਮੌਕੇ ‘ਤੇ ਵਿਧਾਨ ਸਭਾ ਡਿਪਟੀ ਸਪੀਕਰ ਰਣਬੀਰ ਗੰਗਵਾ, ਉਦਯੋਗ ਅਤੇ ਵਪਾਰ ਮੰਤਰੀ ਮੂਲਚੰਦ ਸ਼ਰਮਾ, ਉਰਜਾ ਮੰਤਰੀ ਰਣਜੀਤ ਸਿੰਘ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ, ਸਿਹਤ ਮੰਤਰੀ ਡਾ. ਕਮਲ ਗੁਪਤਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਬਿਸ਼ੰਭਰ ਸਿੰਘ, ਵਿਧਾਇਕ ਲੀਲਾ ਰਾਮ, ਮੋਹਨ ਲਾਲ ਬੜੌਲੀ, ਸ੍ਰੀ ਨਰੇਂਦਰ ਗੁਪਤਾ, ਸੱਤਪ੍ਰਕਾਸ਼ ਜਰਾਵਤਾ ਸਮੇਤ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਮੰਦੀਪ ਸਿੰਘ ਬਰਾੜ ਵੀ ਮੌਜੂਦ ਰਹੇ।