July 1, 2024 12:27 pm
Voter Awareness

ਸਵੀਪ ਟੀਮ ਅਬੋਹਰ ਦੁਆਰਾ ਡੀ.ਏ.ਵੀ ਕਾਲਜ ਅਬੋਹਰ ਵਿਖੇ ਚਲਾਇਆ ਵੋਟਰ ਜਾਗਰੂਕਤਾ ਤੇ ਵੋਟਰ ਪ੍ਰਣ ਅਭਿਆਨ

ਅਬੋਹਰ 18 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ (Voter Awareness) ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਡੀਏਵੀ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਿਆ।

ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ (Voter Awareness) ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਇਸ ਮੌਕੇ ਬੀਪੀਓ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ, ਬੀਪੀਓ ਭਾਲਾ ਰਾਮ, ਕਰਨ ਕੰਬੋਜ, ਰਾਕੇਸ਼ ਕੁਮਾਰ ਗਿਰਧਰ, ਸੁਰਿੰਦਰ ਕੰਬੋਜ ਅਤੇ ਹੋਰ ਸਟਾਫ ਵੀ ਮੌਜੂਦ ਸੀ।