Site icon TheUnmute.com

ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਥਾਵਾਂ ’ਤੇ ਚਲਾਇਆ ਵੋਟਰ ਜਾਗਰੂਕਤਾ ਅਭਿਆਨ

Voter awareness campaign

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ 2024: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 086 ਮੁਕਤਸਰ ਵਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਵੋਟਰ ਜਾਗਰੂਕਤਾ ਅਭਿਆਨ (Voter awareness campaign) ਚਲਾਇਆ ਗਿਆ।

ਇਸ ਮੌਕੇ ਸਵੀਪ ਟੀਮ ਇੰਚਾਰਜ ਸ਼ਮਿੰਦਰ ਬੱਤਰਾ ਵੱਲੋਂ ਸਕੂਲ ਸਟਾਫ਼, ਵੋਟਰ ਵਿਦਿਆਰਥੀ ਅਤੇ ਮਜ਼ਦੂਰਾਂ ਨੂੰ ਵੋਟ ਦੇ ਮਹੱਤਵ (Voter awareness campaign) ਨੂੰ ਜਾਣੂੰ ਕਰਵਾਇਆ ਅਤੇ ਅਪੀਲ ਕੀਤੀ ਕਿ ਵੋਟਾਂ ਵਾਲੇ ਦਿਨ ਨੂੰ ਵੀ ਤਿਉਹਾਰ ਦੇ ਵਜੋਂ ਮਨਾਇਆ ਜਾਵੇ, ਉਸ ਦਿਨ ਸਵੇਰੇ ਸਮੇਂ ਰਹਿੰਦੇ ਵੋਟ ਦੇ ਹੱਕ ਨੂੰ ਇਸਤੇਮਾਲ ਕਰਦੇ ਹੋਏ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਜਾਵੇ।

ਇਸ ਮੌਕੇ ਸਵੀਪ ਟੀਮ ਦੇ ਮੈਂਬਰ ਸੰਜੀਵ ਕੁਮਾਰ, ਗੁਰਦੇਵ ਸਿੰਘ, ਧੀਰਜ ਕੁਮਾਰ, ਪਰਵੀਨ ਕੁਮਾਰ ਸ਼ਰਮਾ ਅਤੇ ਸੰਨੀ ਮਿੱਤਲ ਵੀ ਹਾਜ਼ਰ ਸਨ ਅਤੇ ਪੂਰੀ ਟੀਮ ਵੱਲੋਂ ਇਸ ਜਾਗਰੂਕਤਾ ਮੁਹਿੰਮ ਰਾਹੀਂ ਰਾਹੀਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ,ਲਾਲਚ ਤੋਂ ਮਤਦਾਨ ਕਰਨ ਦੀ ਅਪੀਲ ਕੀਤੀ।

 

Exit mobile version