ਫਾਜ਼ਿਲਕਾ, 25 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-080 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ (Voter awareness) ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਫਾਜ਼ਿਲਕਾ 80 ਤੋਂ ਸਵੀਪ ਟੀਮ ਇੰਚਾਰਜ ਸਤਿੰਦਰ ਬੱਤਰਾ ਵੱਲੋਂ ਆਪਣੀ ਟੀਮ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ਼ ਫਾਜ਼ਿਲਕਾ ਸ਼ਹਿਰ ਵਿਚ ਫਿਰਨੀ ਰੋਡ, ਆਲਮਸ਼ਾਹ ਰੋਡ, ਮੁਹੰਮਦਪੀਰਾ ਰੋਡ ਅਤੇ ਜੋਰਾ ਸਿੰਘ ਮਾਨ ਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਅਭਿਆਨ ਚਲਾਇਆ ਗਿਆ |
ਆਮ ਲੋਕਾਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਣ ਦੀ ਸਹੁੰ ਵੀ ਚੁਕਾਈ। ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ (Voter awareness) ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ।