Site icon TheUnmute.com

ਸਵੀਪ ਟੀਮ ਫਾਜ਼ਿਲਕਾ ਵੱਲੋਂ ਵੱਖ-ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਤੇ ਪੈਟਰੋਲ ਪੰਪਾਂ ‘ਤੇ ਚਲਾਇਆ ਵੋਟਰ ਜਾਗਰੂਕਤਾ ਅਭਿਆਨ

Voter awareness

ਫਾਜ਼ਿਲਕਾ, 21 ਮਈ 2024: ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨ ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ -080 ਦੇ ਚੋਣ ਅਧਿਕਾਰੀ-ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਸਥਿਤ ਵੱਖ ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਅਤੇ ਪੈਟਰੋਲ ਪੰਪਾਂ ਤੇ ਵੋਟਰ ਜਾਗਰੂਕਤਾ ਅਭਿਆਨ ਚਲਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ (Voter awareness) ਕੀਤਾ ਗਿਆ।

ਸਵੀਪ ਟੀਮ ਨੇ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ (Voter awareness) ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਆਪਣੀ ਮਨ ਮਰਜੀ ਦੀ ਸਰਕਾਰ ਚੁਣ ਸਕਦੇ ਹਾਂ।

ਉਨ੍ਹਾਂ ਲੋਕਾਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਣ ਦੀ ਸਹੁੰ ਵੀ ਚੁਕਾਈ। ਉਨ੍ਹਾਂ ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ। ਇਸ ਦੌਰਾਨ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਵਿਸ਼ੇਸ਼ ਸਹਿਯੋਗ ਰਿਹਾ।

 

Exit mobile version