ਜਲਾਲਾਬਾਦ ਦੀ ਟੀਮ ਸਵੀਪ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀ ਵਾਲਾ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

ਜਲਾਲਾਬਾਦ

ਜਲਾਲਾਬਾਦ 26 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਾਦਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਨਦੀਪ ਬਾਲੀ ਜੀ ਦੀ ਅਗਵਾਈ ਹੇਠ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ , ਅਸ਼ੂਤੋਸ਼, ਰਮਨਦੀਪ ਸਿੰਘ ਅਤੇ ਪਵਨ ਕਾਮਰਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀ ਵਾਲਾ (ਸ਼ੇਖ ਸ਼ੁਭਾਨ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬ ਵਾਲਾ ਕਲਾਂ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |

ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਵਿਪਿਨ ਕਟਾਰੀਆ ਅਤੇ ਸੁਭਾਸ਼ ਨਰੂਲਾ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ| ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ | ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।