ਜਲਾਲਾਬਾਦ 29 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ (Fazilka) ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਅਸ਼ੂਤੋਸ਼ ਅਤੇ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਮਾਰਟ ਸਕੂਲ ਗਰੀਬਾ ਸਾਂਦੜ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਬੰਤਾ ਸਿੰਘ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ।
ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀ ਵੋਟਰ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ| ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਬੂਥ ਲੈਵਲ ਤੇ ਬੀ.ਐੱਲ .ਓ ਆਸਾ ਸਿੰਘ, ਪ੍ਰਿੰਸੀਪਲ ਰਜਨੀਸ਼ ਛਾਬੜਾ ਅਤੇ ਹੰਸ ਰਾਜ ਥਿੰਦ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।