Voter awareness campaign

ਸਵੀਪ ਟੀਮ ਵੱਲੋ ਜਲਾਲਾਬਾਦ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ, ਦਵਾਇਆ ਵੋਟਰ ਪ੍ਰਣ

ਜਲਾਲਾਬਾਦ 25 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ (Voter awareness campaign) ਤਹਿਤ ਸਵੀਪ ਪ੍ਰੋਜੈਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਸਮੁੱਚੀ ਟੀਮ ਦੀ ਅਗਵਾਈ ਹੇਠ ਸਰਦਾਰ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ, ਪਵਨ ਕਾਮਰਾ ਅਤੇ ਅਸ਼ੂਤੋਸ਼ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ ਐੱਫ ਰੋਡ ਡੋਰ ਟੂ ਡੋਰ ਜਲਾਲਾਬਾਦ ਵਿੱਚ ਸਹਿਯੋਗ ਨਾਲ ਬਹੁਗਿਣਤੀ ਨੌਜਵਾਨ ਵੋਟਰਾਂ ਦੇ ਇੱਕਠ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਨਾਲ ਸਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਰ ਪ੍ਰਣ ਦਵਾਇਆ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ ਵਿੱਚ ਪ੍ਰਿੰਸੀਪਲ ਪ੍ਰਿਤਪਾਲ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ (Voter awareness campaign) ਕੀਤਾ ਅਤੇ ਅਪਣੀ ਵੋਟ ਦੇ ਨਾਲ ਮਾਪਿਆਂ ਦੀ ਵੋਟ ਪੁਆਉਣ ਦਾ ਵੀ ਪ੍ਰਣ ਕਰਵਾਇਆ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Scroll to Top