Site icon TheUnmute.com

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ-ਵੱਖ ਸਥਾਨਾਂ ‘ਤੇ ਚਲਾਇਆ ਵੋਟਰ ਜਾਗਰੂਕਤਾ ਪ੍ਰੋਗਰਾਮ

ਵੋਟਰ ਜਾਗਰੂਕਤਾ ਪ੍ਰੋਗਰਾਮ

ਜਲਾਲਾਬਾਦ 20 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ-ਕਮ-ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ, ਆਸ਼ੂਤੋਸ਼ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਸਟਿੱਕਰ ਲਗਵਾਏ ਗਏ।

ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵੋਟਰ ਨੇ ਆਪਣੀ ਵੋਟ ਪੋਲ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਵੱਖ-ਵੱਖ ਥਾਵਾਂ ਉੱਪਰ ਸਟਿੱਕਰ ਲਗਵਾਏ ਗਏ।ਜਿੰਮ ਵਿਚ ਨੌਜਵਾਨ ਵੋਟਰਾਂ ਨੂੰ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Exit mobile version