Site icon TheUnmute.com

ਫਾਜ਼ਿਲਕਾ ਦੇ ਸਿਨੇਮਾਘਰਾਂ ‘ਚ ਵੋਟਰ ਜਾਗਰੂਕਤਾ ਵੀਡਿਓ ਚਲਵਾ ਕੇ ਆਮ ਜਨਤਾ ਨੂੰ ਪ੍ਰੇਰਿਆ

Fazilka

ਫਾਜ਼ਿਲਕਾ 10 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ (Fazilka) ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।

ਵੋਟਰ ਜਾਗਰੂਕਤਾ ਲਈ ਫਾਜ਼ਿਲਕਾ (Fazilka) ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਸੀਨੀਅਰ ਸਿਟੀਜ਼ਨ ਵੋਟਰ ਜਾਗਰੁਕਤਾ ਲਈ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਅਤੇ ਵੱਖ ਵੱਖ ਥਾਵਾਂ ਤੇ ਅਭਿਆਨ ਚਲਾਇਆ ਗਿਆ। ਇਸ ਮੌਕੇ ਸਵੀਪ ਟੀਮ ਵਲੋਂ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਮਿਲਣ ਵਾਲੀ ਸਹੂਲਤਾਂ ਬਾਰੇ ਵੀ ਦੱਸਿਆ ਗਿਆ। ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਿਨੇਮਾਘਰਾਂ ਵਿੱਚ ਜਾ ਰਹੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਫਾਜ਼ਿਲਕਾ ਟੀਮ ਵਲੋਂ ਵੋਟਰ ਜਾਗਰੂਕਤਾ ਵੀਡੀਓ ਕਲਿਪਸ ਚਲਵਾਈਆਂ ਗਈਆਂ ਹਨ ਜੋ ਕਿ ਲਗਾਤਾਰ ਚੋਣਾਂ ਤੱਕ ਚਲਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤਾਂ ਵਿਚ ਵਾਧਾ ਕਰਵਾਉਣ ਦੇ ਮੰਤਵ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ।

Exit mobile version