ਟੀਮ ਸਵੀਪ ਅਬੋਹਰ ਦੁਆਰਾ ਸੱਚਖੰਡ ਨਰਸਿੰਗ ਕਾਲਜ ਅਬੋਹਰ ਵਿੱ’ਚ ਚਲਾਇਆ ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

ਵੋਟਰ ਪ੍ਰਣ

ਅਬੋਹਰ 30 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081(Abohar) ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸੱਚਖੰਡ ਨਰਸਿੰਗ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।

ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ,ਬੀ ਪੀ ਉ ਭਾਲਾ ਰਾਮ,ਕਰਨ ਕੁਮਾਰ, ਰਾਕੇਸ਼ ਕੁਮਾਰ ਗਿਰਧਰ,ਅਤੇ ਹੋਰ ਸਟਾਫ ਵੀ ਮੌਜੂਦ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।