Voters

1 ਅਕਤੂਬਰ ਨੂੰ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ: DC ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 26 ਸਤੰਬਰ 2023: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ 1 ਅਕਤੂਬਰ ਨੂੰ ਇੰਟਰਨੈਸ਼ਨਲ ਡੇਅ ਫਾਰ ਓਲਡਰ ਪਰਸਨਜ਼ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ (Voters) ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 1 ਅਕਤੂਬਰ ਨੂੰ ਇੰਟਰਨੈਸ਼ਨਲ ਡੇਅ ਫਾਰ ਓਲਡਰ ਪਰਸਨਜ਼ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬਿਰਧ ਆਸ਼ਰਮ (ਨੇੜੇ ਸਿਵਲ ਹਸਪਤਾਲ, ਬੱਬਰੀ) ਗੁਰਦਾਸਪੁਰ ਵਿਖੇ ਸਵੇਰੇ 10:00 ਵਜੇ ਹੋਵੇਗਾ। ਇਸ ਤੋ ਹਰ ਵਿਧਾਨ ਸਭਾ ਹਲਕੇ ਵਿੱਚ ਸੈਕਟਰ ਪੱਧਰ ਅਤੇ ਬੂਥ ਪੱਧਰ ’ਤੇ ਵੀ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਬੂਥ ਪੱਧਰ ’ਤੇ ਹਰੇਕ ਬੀ.ਐੱਲ.ਓ. ਘਰ-ਘਰ ਜਾ ਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ (Voters) ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਨਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ, ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਨੂੰ ਇਸ ਸਮਾਗਮ ਨੂੰ ਸਫਲ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Scroll to Top