Site icon TheUnmute.com

ਸਵੀਪ ਟੀਮਾਂ ਵੱਲੋਂ ਵਹੀਕਲਾਂ ’ਤੇ ਸਟਿੱਕਰ ਲਗਾ ਕੇ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Voters

ਸ੍ਰੀ ਮੁਕਤਸਰ ਸਾਹਿਬ, 21 ਮਈ 2024: ਮਾਣਯੋਗ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸਵੀਪ ਨੋਡਰ ਅਫ਼ਸਰ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ, ਕਪਿਲ ਸ਼ਰਮਾ, ਸਹਾਇਕ ਸਵੀਪ ਨੋਡਲ ਅਫ਼ਸਰ ਰਜੀਵ ਛਾਬੜਾ (ਪ੍ਰਿੰਸੀਪਲ ਸ.ਸ.ਸ.ਸ. ਲੰਬੀ), ਰਾਜ ਕੁਮਾਰ (ਅੰਗਰੇਜ਼ੀ ਲੈਕਚਰਾਰ) ਸ. ਇੰਦਰਜੀਤ ਸਿੰਘ ਵੱਲੋਂ ਅੱਜ ਆਗਾਮੀ ਲੋਕ ਸਭਾ ਚੋਣਾਂ 2024 ਸੰਬੰਧੀ ਵੋਟਰਾਂ (Voters) ਨੂੰ ਜਾਗਰੂਕ ਕਰਨ ਲਈ ਸਟਿੱਕਰ ਲਗਾਏ ਗਏ।

ਸਵੀਪ ਟੀਮ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪ੍ਰਤੀ ਵੋਟਰਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਅਤੇ ਕਿਸੇ ਨਾ ਕਿਸੇ ਤਰੀਕੇ ਨਾਲ ਹਰ ਦਿਨ ਲੋਕਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਵੋਟਾਂ ਦੇ 70 ਪ੍ਰਤੀਸ਼ਤ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਇਸੇ ਲੜੀ ਤਹਿਤ ਵੋਟਰਾਂ (Voters) ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਦੋਲਤ ਰਾਮ ਨੇ ਆਪਣੇ ਦਫਤਰ ਵਿੱਚ ਸਟਿੱਕਰ ਲਗਾਇਆ ਅਤੇ ਉਹਨਾਂ ਨੇ ਆਪਣੇ ਦਫ਼ਤਰ ਦੇ ਸਮੂਹ ਸਟਾਫ ਨੂੰ ਇਹ ਸਟਿੱਕਰ ਆਪਣੇ ਕੇਬਨ ਅਤੇ ਵਹੀਕਲ ਉਪਰ ਲਗਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਦਫ਼ਤਰ ਦਾ ਪੂਰਾ ਸਟਾਫ ਲੋਕ ਸਭਾ ਚੋਣਾਂ ਪ੍ਰਤੀ ਹਰ ਇੱਕ ਨਾਗਰਿਕ ਨੂੰ ਜਾਗਰੂਕ ਕਰਨ ਲਈ ਵਚਨਬੱਧ ਹੈ। ਇਸ ਮੌਕੇ ਅਮਰਦੀਪ ਸਿੰਘ, ਜੂਨੀਅਰ ਸਹਾਇਕ ਰਜੀਵ ਪਾਹਵਾ ਅਤੇ ਸਵੀਪ ਟੀਮ ਦੇ ਮੈਂਬਰ ਹਾਜ਼ਰ ਸਨ।

Exit mobile version