ਚੰਡੀਗੜ੍ਹ, 20 ਮਈ 2024: ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਵੋਟਰ (Voters) ਜਾਗਰੂਕਤਾ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਬੀ.ਆਰ ਕੰਬੋਜ ਮੁੱਖ ਮਹਿਮਾਨ ਵੱਜੋਂ ਮੌਜੂਦ ਰਹੇ।
ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਚੋਣ ਦਾ ਵਿਸ਼ੇਸ਼ ਮਹਤੱਵ ਹੈ। ਸਾਨੁੰ ਵੱਧ-ਚੜ੍ਹ ਕੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਕਰਨੀ ਚਾਹੀਦੀ ਹੈ। ਸਾਡਾ ਦੇਸ਼ ਵਿਸ਼ਵ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਇਸ ਲਈ ਸਾਡੀ ਜ਼ਿੰਮੇਵਾਰੀ ਵੀ ਹੋਰ ਵੱਡੀ ਜਾਂਦੀ ਹੈ। ਵੋਟਰ (Voters ਹੀ ਲੋਕਤੰਤਰ ਦਾ ਭਵਿੱਖ ਤੈਅ ਕਰਦਾ ਹੈ, ਵੋਟਰ ਜਾਗਰੂਕ ਹੋਵੇਗਾ ਤਾਂ ਹੀ ਉਹ ਆਪਣੇ ਵੋਟ ਦੀ ਸਹੀ ਵਰਤੋਂ ਕਰ ਸਕੇਗਾ । ਉਨ੍ਹਾਂ ਨੇ ਕਿਹਾ ਕਿ ਨਾਗਰਿਕ ਜਦੋਂ ਵੋਟ ਪਾਉਣ ਦੇ ਲਈ ਜਾਂਦਾ ਹੈ ਤਾਂ ਉਸ ਨੂੰ ਇਕ ਜਾਗਰੂਕ ਵੋਟਰ ਦੀ ਤਰ੍ਹਾ ਆਪਣਾ ਵੋਟ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਚੋਣ ਦੇ ਮਹਤੱਵ ਨੁੰ ਜਨ-ਜਨ ਤਕ ਪਹੁੰਚਾਉਣ ਦੀ ਵੀ ਅਪੀਲ ਕੀਤੀ ਤਾਂ ਜੋ ਲੋਕ ਸਭਾ ਦੇ 25 ਮਈ ਨੂੰ ਹੋਣ ਵਾਲੇ ਚੋਣ ਵਿਚ ਵੱਧ ਤੋਂ ਵੱਧ ਨਾਗਰਿਕ ਆਪਣਾ ਚੋਣ ਕਰ ਸਕਣ। ਉਨ੍ਹਾਂ ਨੇ ਪ੍ਰੋਗ੍ਰਾਮ ਵਿਚ ਮੌਜੂਦ ਸਾਰਿਆਾਂ ਨੂੰ ਚੋਣ ਕਰਨ ਲਈ ਸਹੁੰ ਵੀ ਦਿਵਾਈ।