Voters

ਫਾਜ਼ਿਲਕਾ ਦੇ ਹਸਤਾ ਕਲਾਂ ਪਿੰਡ ਦੀ ਡਿਸਪੈਂਸਰੀ ਤੇ ਸੀਨੀਅਰ ਸੈਕੰਡਰੀ ਸਕੂਲ ‘ਚ ਵੋਟਰਾਂ ਨੂੰ ਪ੍ਰੇਰਿਆ ਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ

ਫਾਜ਼ਿਲਕਾ 12 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ (Voters) ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਹਸਤਾ ਕਲਾਂ ਪਿੰਡ ਵਿੱਚ ਸਰਕਾਰੀ ਡਿਸਪੈਂਸਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।

ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਪਰਵਿੰਦਰ ਕੁਮਾਰ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਸਟਾਫ ਤੇ ਵਿਦਿਆਰਥੀਆਂ ਤੋਂ ਵੋਟਰ (Voters) ਪ੍ਰਣ ਤੇ ਹਸਤਾਖ਼ਰ ਕਰਵਾਏ ਗਏ। ਡਿਸਪੈਂਸਰੀ ਵਿੱਚ ਡਾ. ਰਾਘਵ ਅਤੇ ਡਾ. ਰੋਹਿਤ ਦੇ ਸਹਿਯੋਗ ਨਾਲ ਸਟਾਫ ਅਤੇ ਆਮ ਜਨਤਾ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

Scroll to Top