Rajya Sabha seats

3 ਸੂਬਿਆਂ ਲਈ 15 ਰਾਜ ਸਭਾ ਸੀਟਾਂ ‘ਤੇ ਵੋਟਿੰਗ ਜਾਰੀ, ਸਪਾ ਦੇ ਚੀਫ ਵ੍ਹਿਪ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 27 ਫਰਵਰੀ 2024: ਅੱਜ ਸਵੇਰੇ 9 ਵਜੇ ਤੋਂ 15 ਰਾਜ ਸਭਾ ਸੀਟਾਂ (Rajya Sabha seats) ਤੇ ਵੋਟਿੰਗ ਸ਼ੁਰੂ ਹੋ ਗਈ ਹੈ। 3 ਸੂਬਿਆਂ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਵਿੱਚ ਵੋਟਿੰਗ ਹੋ ਰਹੀ ਹੈ। ਸ਼ਾਮ 5 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਰਾਤ ਤੱਕ ਨਤੀਜੇ ਆਉਣ ਦੀ ਉਮੀਦ ਹੈ।

ਦੂਜੇ ਪਾਸੇ ਵੋਟਿੰਗ ਦੌਰਾਨ ਸਮਾਜਵਾਦੀ ਪਾਰਟੀ ਦੇ ਚੀਫ ਵ੍ਹਿਪ ਅਤੇ ਵਿਧਾਇਕ ਮਨੋਜ ਕੁਮਾਰ ਪਾਂਡੇ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਨਾਮਜ਼ਦਗੀ ਦੇ ਆਖਰੀ ਦਿਨ (21 ਫਰਵਰੀ), ਭਾਜਪਾ ਨੇ ਉੱਤਰ ਪ੍ਰਦੇਸ਼ ਤੋਂ 8ਵੇਂ ਉਮੀਦਵਾਰ ਸੰਜੇ ਸੇਠ ਨੂੰ ਮੈਦਾਨ ਵਿੱਚ ਉਤਾਰਿਆ ਸੀ। ਇਸ ਨਾਲ ਸਪਾ ਦਾ ਗਣਿਤ ਵਿਗੜ ਸਕਦਾ ਹੈ।

ਉੱਤਰ ਪ੍ਰਦੇਸ਼ ਵਿੱਚ 10, ਕਰਨਾਟਕ ਵਿੱਚ 4 ਅਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੀਟ (Rajya Sabha seats) ਉੱਤੇ ਚੋਣਾਂ ਹੋ ਰਹੀਆਂ ਹਨ। ਤਿੰਨਾਂ ਸੂਬਿਆਂ ਵਿੱਚ ਕਰਾਸ ਵੋਟਿੰਗ ਦੀ ਸੰਭਾਵਨਾ ਹੈ। ਕਾਰਨ ਹੈ- 15 ਸੀਟਾਂ ਲਈ 18 ਉਮੀਦਵਾਰ ਮੈਦਾਨ ਵਿੱਚ ਹਨ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਦੇ 8 ਵਿਧਾਇਕਾਂ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। 15 ਸੂਬਿਆਂ ‘ਚ ਰਾਜ ਸਭਾ ਦੀਆਂ 56 ਸੀਟਾਂ ਖਾਲੀ ਹਨ, ਜਿਨ੍ਹਾਂ ‘ਚੋਂ 12 ਸੂਬਿਆਂ ‘ਚ 41 ਸੀਟਾਂ ‘ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਵੀ ਵਿਧਾਨ ਸਭਾ ਵਿੱਚ ਆਪਣੀ ਵੋਟ ਪਾਈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਵਿਧਾਇਕਾਂ ਨੇ ਵੋਟਾਂ ਪਾਈਆਂ ਹਨ। ਮੇਰਾ ਮੰਨਣਾ ਹੈ ਕਿ ਸਾਰਿਆਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਈ ਹੈ।

Scroll to Top