ਲੁਧਿਆਣਾ, 19 ਜੂਨ 2025: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ (Ludhiana West by-election) ਲਈ ਵੋਟਿੰਗ ਦਾ ਸਮਾਂ ਸਮਾਪਤ ਹੋ ਗਿਆ ਹੈ। ਵੋਟਿੰਗ ਦੌਰਾਨ ਇੱਕ ਵੋਟਰ ਨੇ ਦੋਸ਼ ਲਗਾਇਆ ਕਿ ਕਿਸੇ ਨੇ ਪਹਿਲਾਂ ਹੀ ਆਪਣੀ ਵੋਟ ਪਾ ਦਿੱਤੀ ਅਤੇ ਜਾਅਲੀ ਵੋਟ ਪਾਉਣ ਦਾ ਦੋਸ਼ ਲਾਇਆ ਹੈ। ਹਾਲਾਂਕਿ, ਹੋਰ ਥਾਵਾਂ ‘ਤੇ ਵੋਟਿੰਗ ਸ਼ਾਂਤੀਪੂਰਵਕ ਹੋ ਰਹੀ ਹੈ। ਜਾਣਕਾਰੀ ਮੁਤਾਬਕ ਸ਼ਾਮ 5 ਵਜੇ ਤੱਕ ਇੱਥੇ 49.07 ਫੀਸਦੀ ਵੋਟਿੰਗ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ‘ਚ ਲੁਧਿਆਣਾ ਪੱਛਮੀ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਸਮਾਂ ਪਹਿਲਾਂ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਹੋਈ ਹੈ। ਆਮ ਆਦਮੀ ਪਾਰਟੀ ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਿਆ ਹੈ।
ਇਸ ਦੇ ਨਾਲ ਹੀ ਕਾਂਗਰਸ ਨੇ ਇੱਥੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ‘ਚ ਉਤਾਰਿਆ ਹੈ। ਆਸ਼ੂ 2012 ਅਤੇ 2017 ‘ਚ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਟਿਕਟ ਦਿੱਤੀ ਹੈ। ਘੁੰਮਣ ਉਹੀ ਵਕੀਲ ਹੈ | ਇਸ ਦੇ ਨਾਲ ਹੀ ਭਾਜਪਾ ਨੇ ਰਾਸ਼ਟਰੀ ਸਵੈਮ ਸੇਵਕ ਸੰਘ ‘ਚ ਪਿਛੋਕੜ ਵਾਲੇ ਸੀਨੀਅਰ ਆਗੂ ਜੀਵਨ ਗੁਪਤਾ ਨੂੰ ਟਿਕਟ ਦਿੱਤੀ | ਇਸ ਚੋਣ (Ludhiana West by-election) ਦਾ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ |
Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 3 ਵਜੇ ਤੱਕ 41.04 ਫੀਸਦੀ ਵੋਟਿੰਗ