Site icon TheUnmute.com

ਰਾਜਸਥਾਨ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ

Rajasthan

ਚੰਡੀਗੜ੍ਹ, 24 ਨਵੰਬਰ 2023: ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਨੀਵਾਰ ਯਾਨੀ ਕਿ 25 ਨਵੰਬਰ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ 200 ‘ਚੋਂ 199 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ ਸੂਬੇ ਦੇ 5.25 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਚੋਣ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ 3.5 ਲੱਖ ਮੁਲਾਜ਼ਮਾਂ ਦੀ ਡਿਊਟੀ ਲਗਾਈ ਹੈ।

Exit mobile version