ਅੰਮ੍ਰਿਤਸਰ 09 ਨਵੰਬਰ 2022: ਐੱਸਜੀਪੀਸੀ ਦਾ ਜਨਰਲ ਇਜਲਾਸ ਦੀ ਪ੍ਰਕਿਰਿਆ ਥੋੜ੍ਹੀ ਬਾਅਦ ਸ਼ੁਰੂ ਹੋਣ ਜਾ ਰਹੀ ਅਤੇ ਐੱਸਜੀਪੀਸੀ ਦੇ ਮੈਂਬਰ ਲਗਾਤਾਰ ਹੀ ਤੇਜਾ ਸਿੰਘ ਸਮੁੰਦਰੀ ਹਾਲ ਐਸਜੀਪੀਸੀ ਮੁੱਖ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸ ਦੌਰਾਨ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਚੋਣ ਲੜਨ ਦਾ ਅਧਿਕਾਰ ਹੈ, ਜੇਕਰ ਬੀਬੀ ਜਗੀਰ ਕੌਰ ਚੋਣ ਲੜਨ ਲਈ ਚੋਣ ਮੈਦਾਨ ਵਿਚ ਉਤਰੇ ਹਨ, ਤਾਂ ਇਹ ਉਨ੍ਹਾਂ ਦਾ ਲੋਕਤੰਤਰੀ ਅਧਿਕਾਰ ਹੈ |
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕੀ ਕੋਈ ਵੀ ਲਿਫ਼ਾਫ਼ੇ ਵਿੱਚੋਂ ਪ੍ਰਧਾਨ ਨਹੀਂ ਨਿਕਲਦਾ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਦਿਨ ਪਹਿਲਾਂ ਮੀਟਿੰਗ ਹੁੰਦੀ ਅਤੇ ਸਰਬਸੰਮਤੀ ਦੇ ਨਾਲ ਜਿਸ ਵਿਅਕਤੀ ਨੂੰ ਪ੍ਰਧਾਨ ਲਈ ਹਾਮੀ ਭਰੀ ਜਾਂਦੀ ਹੈ, ਉਸ ਨੂੰ ਹੀ ਪ੍ਰਧਾਨ ਬਣਾਇਆ ਜਾਂਦਾ ਹੈ| ਉਨ੍ਹਾਂ ਬੀਤੇ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸਜੀਪੀਸੀ ਮੈਂਬਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਸਰਬਸੰਮਤੀ ਦੇ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ | ਉਨ੍ਹਾਂ ਕਿਹਾ ਕਿ ਸਾਡੇ ਹਿਸਾਬ ਨਾਲ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਬਣ ਚੁੱਕੇ ਹਨ |