Jharkhand

Jharkhand: ਝਾਰਖੰਡ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਮਾਪਤ, ਜਾਣੋ ਕਿੰਨੀ ਫੀਸਦੀ ਹੋਈ ਵੋਟਿੰਗ

ਚੰਡੀਗੜ੍ਹ, 13 ਨਵੰਬਰ 2024: By Election In India: 81 ਮੈਂਬਰੀ ਝਾਰਖੰਡ ਵਿਧਾਨ ਸਭਾ (Jharkhand assembly elections) ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ ਹੋਈ। ਪਹਿਲੇ ਪੜਾਅ ‘ਚ ਸੂਬੇ ਦੀਆਂ 43 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਚੋਣ ਕਮਿਸ਼ਨ ਦੀ ਯੋਜਨਾ ਅਨੁਸਾਰ ਵੋਟਿੰਗ ਅਧਿਕਾਰਤ ਤੌਰ ‘ਤੇ ਸ਼ਾਮ 5 ਵਜੇ ਸਮਾਪਤ ਹੋ ਗਈ।

ਹਾਲਾਂਕਿ ਕਈ ਬੂਥਾਂ ‘ਤੇ ਸ਼ਾਮ 5 ਵਜੇ ਤੋਂ ਬਾਅਦ ਵੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਜਿਨ੍ਹਾਂ ਦੀ ਵੋਟਿੰਗ ਪੂਰੀ ਹੋਣ ਤੱਕ ਜਾਰੀ ਰਹੇਗੀ | ਝਾਰਖੰਡ ‘ਚ ਪਹਿਲੇ ਪੜਾਅ ‘ਚ 43 ਸੀਟਾਂ ‘ਤੇ 64.86 ਫੀਸਦੀ ਤੋਂ ਜ਼ਿਆਦਾ ਵੋਟਿੰਗ ਦਰਜ ਕੀਤੀ ਹੈ ਅਤੇ 10 ਸੀਟਾਂ ‘ਤੇ 70 ਫੀਸਦੀ ਤੋਂ ਜ਼ਿਆਦਾ ਵੋਟਿੰਗ ਹੋਈ ਹੈ |

ਇਸਦੇ ਨਾਲ ਹੀ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਅਤੇ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਅਧਿਕਾਰਤ ਤੌਰ ‘ਤੇ ਸ਼ਾਮ 5 ਵਜੇ ਸਮਾਪਤ ਹੋ ਚੁੱਕੀ ਹੈ। ਹਾਲਾਂਕਿ ਕਈ ਬੂਥਾਂ ‘ਤੇ ਸ਼ਾਮ 5 ਵਜੇ ਤੋਂ ਬਾਅਦ ਵੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਜਿਨ੍ਹਾਂ ਦੀ ਵੋਟਿੰਗ ਪੂਰੀ ਹੋਣ ਤੱਕ ਜਾਰੀ ਰਹੇਗੀ |

ਇਸਦੇ ਨਾਲ ਹੀ ਦੇਸ਼ ਦੇ 10 ਸੂਬਿਆਂ ਜਿਨ੍ਹਾ ‘ਚ ਰਾਜਸਥਾਨ, ਪੱਛਮੀ ਬੰਗਾਲ, ਗੁਜਰਾਤ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮੇਘਾਲਿਆ, ਬਿਹਾਰ ਅਤੇ ਅਸਾਮ ਸ਼ਾਮਲ ਹਨ, ਇਨ੍ਹਾਂ ਸੂਬਿਆਂ ‘ਚ ਚੋਣਾਂ ਹੋਈਆਂ ਹਨ |

ਚੋਣ ਕਮਿਸ਼ਨ ਮੁਤਾਬਕ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਹੋ ਰਹੀ ਚੋਣ ‘ਚ ਸ਼ਾਮ 5 ਵਜੇ ਤੱਕ 60.79 ਫੀਸਦੀ ਵੋਟਿੰਗ ਹੋਈ ਹੈ । ਅਸਾਮ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਹੋ ਰਹੀਆਂ ਜ਼ਿਮਨੀ ਚੋਣਾਂ ‘ਚ ਦੁਪਹਿਰ 3 ਵਜੇ ਤੱਕ 64 ਫੀਸਦੀ ਵੋਟਿੰਗ ਹੋਈ ਹੈ ।

 

Scroll to Top