ਪਟਿਆਲਾ 09 ਜੂਨ 2022: ਭਾਰਤ ਦੇ ਚੋਣ ਕਮਿਸ਼ਨ ਵਲੋਂ ਰਾਸ਼ਟਰਪਤੀ ਚੋਣ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਦੌਰਾਨ 16ਵੇਂ ਰਾਸ਼ਟਰਪਤੀ ਚੋਣਾਂ (Presidential Election) ਦਾ ਐਲਾਨ ਕਰਦਾ ਦਿੱਤਾ ਗਿਆ ਹੈ । ਚੋਣ ਕਮਿਸ਼ਨ ਨੇ ਕਿਹਾ ਕਿ ਰਾਸ਼ਟਰਪਤੀ ਚੋਣ ਲਈ 18 ਜੁਲਾਈ ਵੋਟਾਂ ਪੈਣਗੀਆਂ ਅਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਚੋਣ ਕਮਿਸ਼ਨ ਵਲੋਂ ਪ੍ਰੈੱਸ ਕਾਨਫ਼ਰੰਸ ‘ਚ ਕਿਹਾ ਕਿ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਖ਼ਤਮ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਚੋਣਾਂ 2022 ‘ਚ ਕੁੱਲ 4,809 ਵੋਟਰ ਵੋਟ ਪਾਉਣਗੇ। ਕੋਈ ਵੀ ਸਿਆਸੀ ਪਾਰਟੀ ਆਪਣੇ ਮੈਂਬਰਾਂ ਨੂੰ ਵ੍ਹਿੱਪ ਜਾਰੀ ਨਹੀਂ ਕਰ ਸਕਦੀ।
ਜਿਕਰਯੋਗ ਇਹ ਕਿ ਰਾਸ਼ਟਰਪਤੀ ਦੀ ਚੋਣ ਇਲੈਕਟੋਰਲ ਕਾਲਜ ਦੇ ਮੈਂਬਰਾਂ ਦੁਆਰਾ ਕੀਤੀ ਜਾਂਦੀ ਹੈ, ਜਿਸ ਵਿੱਚ ਲੋਕ ਸਭਾ, ਰਾਜ ਸਭਾ ਦੇ ਚੁਣੇ ਹੋਏ ਮੈਂਬਰ, ਰਾਜ ਵਿਧਾਨ ਸਭਾਵਾਂ ਦੇ ਚੁਣੇ ਹੋਏ ਮੈਂਬਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਸ਼ਾਮਲ ਹੁੰਦੇ ਹਨ। ਵਿਧਾਨ ਪ੍ਰੀਸ਼ਦ ਦੇ ਮੈਂਬਰ ਅਤੇ ਨਾਮਜ਼ਦ ਮੈਂਬਰ ਇਲੈਕਟੋਰਲ ਕਾਲਜ ਦਾ ਹਿੱਸਾ ਨਹੀਂ ਹੁੰਦੇ ਹਨ।