June 30, 2024 9:43 pm
Gujarat

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਸਮਾਪਤ, ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨ ‘ਚ ਕੈਦ

ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly elections) ਦੇ ਦੂਜੇ ਪੜਾਅ ਦੀ ਵੋਟਿੰਗ ਸਮਾਪਤ ਹੋ ਗਈ ਹੈ | ਚੋਣ ਕਮਿਸ਼ਨ ਦੇ ਅਨੁਸਾਰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸ਼ਾਮ 5 ਵਜੇ ਤੱਕ ਲਗਭਗ 58.68% ਮਤਦਾਨ ਦਰਜ ਕੀਤਾ ਗਿਆ ਹੈ । ਪੋਲਿੰਗ ਅਧਿਕਾਰੀਆਂ ਨੇ ਪੋਲਿੰਗ ਖਤਮ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੀਵੀਪੀਏਟੀ ਮਸ਼ੀਨ ਨੂੰ ਸੀਲ ਕਰ ਦਿੱਤਾ ਹੈ ।

ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly Elections 2022) ਲਈ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਅੱਜ ਦੂਜੇ ਪੜਾਅ ਲਈ ਵੋਟਿੰਗ ਹੋਈ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, ਦਾਹੋਦ, ਵਡੋਦਰਾ ਅਤੇ ਛੋਟਾ ਉਦੈਪੁਰ ਸ਼ਾਮਲ ਹਨ।