ਲੁਧਿਆਣਾ ਪੱਛਮੀ ਜ਼ਿਮਨੀ ਚੋਣ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 194 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੋਟਿੰਗ

ਲੁਧਿਆਣਾ, 18 ਜੂਨ 2025: ਭਲਕੇ 19 ਜੂਨ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ 194 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਿੰਗ ਪ੍ਰਕਿਰਿਆ ਦੇ ਸਾਰੇ ਇੰਤਜਾਮ ਮੁਕੰਮਲ ਕਰ ਲਏ ਹਨ | ਇਸਦੇ ਨਾਲ ਹੀ ਪ੍ਰਸ਼ਾਸਨ ਨੇ ਵੋਟਰਾਂ ਦੇ ਵੋਟਿੰਗ ਅਨੁਭਵ ਨੂੰ ਬਿਹਤਰ ਬਣਾਉਣ ਲਈ 10 ਮਾਡਲ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਹਨ।

ਇਨ੍ਹਾਂ ਮਾਡਲ ਪੋਲਿੰਗ ਸਟੇਸ਼ਨਾਂ ‘ਤੇ ‘ਲਾਲ ਕਾਰਪੇਟ’ ਵਿਛਾਇਆ ਜਾਵੇਗਾ ਆਏ ਵੋਟਰਾਂ ਦਾ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਮਾਡਲ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਵੋਟਰਾਂ ਨੂੰ ਬੂਥ ਤੱਕ ਲਿਜਾਣ ਲਈ ਇੱਕ ਵਲੰਟੀਅਰ ਵੀ ਹੋਵੇਗਾ ਅਤੇ ਪੋਲਿੰਗ ਸਟੇਸ਼ਨ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਜਾਵੇਗਾ।

ਗਰਮੀ ਦੇ ਮੌਸਮ ਮੱਦੇਨਜਰ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਦਿਵੀਆਂਗ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ ਲਈ ਲਾਈਨ ‘ਚ ਖੜ੍ਹੇ ਨਾ ਹੋਣਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਧੀ ਕਲੱਬ ਵਿਖੇ ਇੱਕ ਮਹਿਲਾ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਹੈ।

ਇਨ੍ਹਾਂ ਪੋਲਿੰਗ ਸਟੇਸ਼ਨ ‘ਤੇ ਵੋਟਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਸਾਰੀ ਜ਼ਿੰਮੇਵਾਰੀ ਮਹਿਲਾ ਕਰਮਚਾਰੀਆਂ ਦੀ ਹੋਵੇਗੀ। ਇਸ ‘ਚ ਪੋਲਿੰਗ ਸਟਾਫ ਤੋਂ ਲੈ ਕੇ ਸੁਰੱਖਿਆ ਕਰਮਚਾਰੀਆਂ ਤੱਕ ਸਾਰੇ ਕਰਮਚਾਰੀ ਔਰਤਾਂ ਹੋਣਗੇ। ਇਸ ਤੋਂ ਇਲਾਵਾ, ਸਰਕਾਰੀ ਸਕੂਲ ਪੀਏਯੂ ‘ਚ ਇੱਕ ਗ੍ਰੀਨ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਹੈ। ਵੋਟਰਾਂ ਨੂੰ ਇਸ ਪੋਲਿੰਗ ਸਟੇਸ਼ਨ ‘ਤੇ ਪੌਦੇ ਲਗਾਉਣ ਲਈ ਕਿਹਾ ਜਾਵੇਗਾ। ਡੀਸੀ ਨੇ ਕਿਹਾ ਕਿ ਇਸ ਤੋਂ ਇਲਾਵਾ, ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲ ਚੇਅਰਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮਰੀਜ਼, ਬਜ਼ੁਰਗ ਅਤੇ ਦਿਵੀਆਂਗ ਲੋਕ ਬੂਥਾਂ ਤੱਕ ਪਹੁੰਚ ਸਕਣ।

Read More: ਲੁਧਿਆਣਾ ‘ਚ ਚੋਣ ਪ੍ਰਚਾਰ ਬੰਦ, ਬਾਹਰਲੇ ਲੋਕਾਂ ਨੂੰ ਵਿਧਾਨ ਸਭਾ ਹਲਕਾ ਛੱਡਣ ਦੇ ਹੁਕਮ

Scroll to Top