Waheeda Rahman

ਰਾਸ਼ਟਰਪਤੀ ਤੋਂ ‘ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਪੁਰਸਕਾਰ’ ਮਿਲਣ ਤੋਂ ਬਾਅਦ ਭਾਵੁਕ ਹੋਈ ਵਹੀਦਾ ਰਹਿਮਾਨ

ਚੰਡੀਗੜ੍ਹ, 17 ਅਕਤੂਬਰ 2023: ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸਦੇ ਨਾਲ ਹੀ ਅਦਾਕਾਰਾ ਵਹੀਦਾ ਰਹਿਮਾਨ (Waheeda Rehman) ਨੂੰ ਫਿਲਮਾਂ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਵਹੀਦਾ ਰਹਿਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਸਨਮਾਨ ਮਿਲਣ ਤੋਂ ਬਾਅਦ ਭਾਵੁਕ ਹੋ ਗਈ।

ਇਸ ਦੌਰਾਨ ਵਹੀਦਾ ਰਹਿਮਾਨ (Waheeda Rehman) ਨੇ ਕਿਹਾ ਕਿ ਇਹ ਉਸ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ , ‘ਅੱਜ ਮੈਂ ਜਿਸ ਮੁਕਾਮ ‘ਤੇ ਖੜ੍ਹੀ ਹਾਂ, ਉਹ ਮੇਰੀ ਇੰਡਸਟਰੀ ਕਾਰਨ ਹੈ। ਮੈਂ ਆਪਣੇ ਨਿਰਦੇਸ਼ਕ, ਸੰਗੀਤ ਨਿਰਦੇਸ਼ਕ, ਮੇਕ-ਅੱਪ ਕਲਾਕਾਰ ਅਤੇ ਕਾਸਟਿਊਮ ਡਿਜ਼ਾਈਨਰ ਦਾ ਧੰਨਵਾਦੀ ਹਾਂ। ਮੈਂ ਇਸ ਐਵਾਰਡ ਨੂੰ ਆਪਣੀ ਇੰਡਸਟਰੀ ਨਾਲ ਸਾਂਝਾ ਕਰਨਾ ਚਾਹੁੰਦੀ ਹਾਂ। ਉਨ੍ਹਾਂ ਨੇ ਮੈਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ ਅਤੇ ਪਿਆਰ ਦਿੱਤਾ ਹੈ। ਕੋਈ ਇਕੱਲਾ ਬੰਦਾ ਫਿਲਮ ਨਹੀਂ ਬਣਾ ਸਕਦਾ। ਇਸ ਵਿੱਚ ਸਾਨੂੰ ਸਾਰਿਆਂ ਦੀ ਲੋੜ ਹੁੰਦੀ ਹੈ।

ਜਿਕਰਯੋਗ ਹੈ ਕਿ ਫਿਲਮ ਪੁਰਸਕਾਰਾਂ ਦਾ ਐਲਾਨ 24 ਅਗਸਤ ਨੂੰ ਕੀਤਾ ਗਿਆ ਸੀ। ਹੁਣ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿੱਥੇ ਇਸ ਸਮਾਗਮ ਵਿੱਚ ਬਾਲੀਵੁੱਡ ਤੋਂ ਲੈ ਕੇ ਦੱਖਣ ਭਾਰਤੀ ਫਿਲਮ ਇੰਡਸਟਰੀ ਤੱਕ ਦੇ ਦਿੱਗਜਾਂ ਨੇ ਸ਼ਿਰਕਤ ਕੀਤੀ, ਉੱਥੇ ਹੀ ਅੱਲੂ ਅਰਜੁਨ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਣ ਤੋਂ ਬਾਅਦ ਬਹੁਤ ਖੁਸ਼ ਨਜ਼ਰ ਆਏ। ਆਲੀਆ ਭੱਟ ਅਤੇ ਕ੍ਰਿਤੀ ਸੈਨਨ ਨੇ ਵੀ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਸੀ।

Scroll to Top