Environment awareness rally

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ ਵੱਲੋਂ 18 ਅਗਸਤ ਨੂੰ ਕਰਵਾਈ ਜਾਵੇਗੀ ਵਾਕ ਇਨ ਇੰਟਰਵਿਊ

ਐਸ.ਏ.ਐਸ.ਨਗਰ, 14 ਅਗਸਤ 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 18 ਅਗਸਤ ਸਵੇਰੇ 09:00 ਵਜੇ ਵਾਕ ਇਨ ਇੰਟਰਵਿਊ ਲਈ ਜਾਵੇਗੀ ਜਿਸ ਵਿੱਚ ਵੱਖ-ਵੱਖ ਕੰਪਨੀਆਂ ਭਾਗ ਲੈਣਗੀਆਂ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਸੀ, ਕੁਝ ਕਾਰਨਾਂ ਕਰਕੇ ਇਸ ਅਵਸਰ ਨੂੰ ਅੱਗੇ ਕਰ ਦਿੱਤਾ ਗਿਆ ਹੈ। ਇਸ ਦੀ ਮਿਤੀ ਹੁਣ 17 ਅਗਸਤ (ਵੀਰਵਾਰ) ਤੋਂ ਬਦਲ ਕੇ 18 ਅਗਸਤ (ਸ਼ੁੱਕਰਵਾਰ) ਕਰ ਦਿੱਤੀ ਗਈ ਹੈ। ਬੇਰੁਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੋਜ਼ਗਾਰ ਦਫਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

Scroll to Top