ਚੰਡੀਗੜ੍ਹ, 24 ਜੁਲਾਈ 2024: ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਤੀਜਾ ਦਿਨ ਹੈ। ਅੱਜ ਬਜਟ ‘ਤੇ ਲੋਕ ਸਭਾ ਅਤੇ ਰਾਜ ਸਭਾ (Rajya Sabha) ‘ਚ ਚਰਚਾ ਜਾਰੀ ਹੈ, ਪਰ ਬਜਟ ‘ਤੇ ਵਿਰੋਧੀ ਧਿਰ ਦੇ ਵਿਰੋਧ ਦੇ ਮੱਦੇਨਜ਼ਰ ਸੰਸਦ ਦੀ ਕਾਰਵਾਈ ਹੰਗਾਮੇ ਵਾਲੀ ਰਹੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਤੋਂ ਵਾਕਆਊਟ ਕਰ ਦਿੱਤਾ ਹੈ । ਲੋਕ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸਦੇ ਨਾਲ ਹੀ ਸੰਸਦ ਦੇ ਬਾਹਰ ਕਾਂਗਰਸ ਆਗੂਆਂ ਨੇ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਬਜਟ 2024 ‘ਚ ਵਿਤਕਰੇ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ | ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਸਰਕਾਰੀ ਬਜਟ ਨਹੀਂ ਹੈ, ਸਗੋਂ ’ਸਰਕਾਰੀ ਬਜਟ ਬਚਾਓ’ ਹੈ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਬਜਟ ‘ਚ ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਨੂੰ ਛੱਡ ਕੇ ਦੇਸ਼ ਦੇ ਲਗਭਗ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਜਿਨ੍ਹਾਂ ਸੂਬਿਆਂ ਨੇ ਭਾਜਪਾ ਨੂੰ ਬੇਮਿਸਾਲ ਸਮਰਥਨ ਦਿੱਤਾ ਅਤੇ ਆਪਣੇ ਸੂਬੇ ਦੀਆਂ ਲਗਭਗ ਸਾਰੀਆਂ ਸੀਟਾਂ ਦਿੱਤੀਆਂ, ਉਨ੍ਹਾਂ ਨੂੰ ਇਸ ਬਜਟ ਵਿੱਚ ਕੀ ਮਿਲਿਆ?