ਚੰਡੀਗੜ੍ਹ, 07 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ (Amritsar) ਦੌਰੇ ‘ਤੇ ਹਨ। ਜਿਸ ਦੌਰਾਨ ਉਨ੍ਹਾਂ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਸ਼ਹਿਰ ਅਤੇ ਆਲੇ-ਦੁਆਲੇ ਦੇ ਸੈਰ-ਸਪਾਟਾ ਖੇਤਰ ਵਿੱਚ ਨਿਵੇਸ਼ ਕਰਨ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ… ਸਾਰਿਆਂ ਨੂੰ ਸ਼ਹਿਰ ਅਤੇ ਆਲੇ-ਦੁਆਲੇ ਦੇ ਸੈਰ-ਸਪਾਟਾ ਖੇਤਰ ਵਿੱਚ ਨਿਵੇਸ਼ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ… ਅਸੀਂ ਸ਼ਹਿਰ ਨੂੰ ਸੈਰ-ਸਪਾਟਾ ਮਾਡਲ ਵਜੋਂ ਵਿਕਸਤ ਕਰਨਾ ਚਾਹੁੰਦੇ ਹਾਂ।”