ਚੰਡੀਗੜ੍ਹ, 02 ਅਪ੍ਰੈਲ 2025: ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਅੱਜ ਵਕਫ਼ ਸੋਧ ਬਿੱਲ (Waqf Amendment Bill) ਲੋਕ ਸਭਾ ‘ਚ ਪੇਸ਼ ਕੀਤਾ | ਬਿੱਲ ਪੇਸ਼ ਹੁੰਦੇ ਹੀ ਵਿਰੋਧੀ ਧਿਰ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਾਂਗਰਸ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਬਿੱਲ ਦੀਆਂ ਕਾਪੀਆਂ ਦੇਰੀ ਨਾਲ ਮਿਲੀਆਂ ਅਤੇ ਬਿੱਲ ਦੀ ਸਮੀਖਿਆ ਕਰਨ ਲਈ ਲੋੜੀਂਦਾ ਸਮਾਂ ਨਹੀਂ ਦਿੱਤਾ ਗਿਆ।
ਦੂਜੇ ਪਾਸੇ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਸੰਸਦ ਮੈਂਬਰ ਐਨਕੇ ਪ੍ਰੇਮਚੰਦਰਨ ਨੇ ਬਿੱਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਜੇਪੀਸੀ ਕੋਲ ਬਿੱਲ ‘ਚ ਸੋਧ ਕਰਨ ਦੀ ਸ਼ਕਤੀ ਨਹੀਂ ਹੈ। ਇਸ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੇ ਤਹਿਤ, ਜੇਪੀਸੀ ਨੂੰ ਬਿੱਲ ਵਿੱਚ ਸੋਧ ਕਰਨ ਦਾ ਪੂਰਾ ਅਧਿਕਾਰ ਹੈ।
ਇਸਦੇ ਨਾਲ ਹੀ ਵਕਫ਼ ਸੋਧ ਬਿੱਲ (Waqf Amendment Bill) ‘ਤੇ ਏਆਈਐਮਪੀਐਲਬੀ ਦੇ ਬੁਲਾਰੇ ਡਾ. ਸਈਦ ਕਾਸਿਮ ਰਸੂਲ ਇਲਿਆਸ ਨੇ ਕਿਹਾ, ‘ਜੇਕਰ ਇਹ ਬਿੱਲ ਸੰਸਦ ‘ਚ ਪਾਸ ਹੋ ਜਾਂਦਾ ਹੈ, ਤਾਂ ਅਸੀਂ ਇਸਦੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਡੇ ਲਈ ਉਪਲਬੱਧ ਸਾਰੇ ਕਾਨੂੰਨੀ ਅਤੇ ਸੰਵਿਧਾਨਕ ਪ੍ਰਬੰਧਾਂ ਦੀ ਵਰਤੋਂ ਕਰਾਂਗੇ। ਅਸੀਂ ਪ੍ਰਸਤਾਵਿਤ ਸੋਧਾਂ ਵਾਪਸ ਲੈਣ ਤੱਕ ਸ਼ਾਂਤਮਈ ਅੰਦੋਲਨ ਕਰਾਂਗੇ। ਏਆਈਐਮਪੀਐਲਬੀ ਦੇ ਬੁਲਾਰੇ ਡਾ. ਸਈਦ ਕਾਸਿਮ ਰਸੂਲ ਇਲਿਆਸ ਨੇ ਵਕਫ਼ ਸੋਧ ਬਿੱਲ ‘ਤੇ ਕਿਹਾ, ‘ਇਹ ਬਿੱਲ ਪੱਖਪਾਤੀ ਅਤੇ ਫਿਰਕੂ ਤੌਰ ‘ਤੇ ਪ੍ਰੇਰਿਤ ਹੈ… ਇਹ ਦੁਖਦਾਈ ਹੈ ਕਿ ਜੇਪੀਸੀ ‘ਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਚਾਰਾਂ ‘ਤੇ ਵੀ ਵਿਚਾਰ ਨਹੀਂ ਕੀਤਾ ਗਿਆ।’
Read More: Waqf Amendment Bill: ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ ਵਕਫ਼ ਸੋਧ ਬਿੱਲ 2024