ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਗਟ ਸਿੰਘ ਵਿਚਾਲੇ ਸ਼ਬਦਾਵਲੀ ਜੰਗ ਜਾਰੀ

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 27 ਅਕਤੂਬਰ 2021 : ਪੰਜਾਬ ਸਰਕਾਰ ਦੇ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਚਾਹੁਣ ਤਾਂ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਦੇਖ ਲੈਣ। ਕੈਪਟਨ ਨੇ ਨਵਜੋਤ ਸਿੱਧੂ ਨੂੰ ਚੋਣਾਂ ਵਿੱਚ ਹਰਾਉਣ ਦੀ ਗੱਲ ਕਹੀ ਸੀ।

ਜਿਸ ਦੇ ਜਵਾਬ ਵਿੱਚ ਪਰਗਟ ਨੇ ਇਹ ਗੱਲ ਕਹੀ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਦਿਆਂ ‘ਤੇ ਗੱਲ ਹੋਣੀ ਚਾਹੀਦੀ ਹੈ। ਜਿਸ ਦਾ ਹੱਲ ਪੰਜਾਬ ਦੀ ਬਿਹਤਰੀ ਲਈ ਕੀਤਾ ਜਾ ਸਕਦਾ ਹੈ ਅਤੇ ਲੋਕਾਂ ਨੂੰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ | ਫਿਰ ਵੀ ਜੇਕਰ ਕੋਈ ਚੁਣੌਤੀ ਹੈ ਤਾਂ ਉਹ ਖਿਡਾਰੀ ਹੈ। ਮੁਕਾਬਲੇ ਤੋਂ ਕਦੇ ਪਿੱਛੇ ਨਹੀਂ ਹਟੇਗਾ।

ਇਸ ਤੋਂ ਪਹਿਲਾਂ ਸਿੱਧੂ ਦੀ ਪਤਨੀ ਨਵਜੋਤ ਕੌਰ ਵੀ ਕੈਪਟਨ ਨੂੰ ਚੁਣੌਤੀ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਉਨ੍ਹਾਂ ਦੇ ਖਿਲਾਫ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨੀ ਚਾਹੀਦੀ ਹੈ, ਤਾਂ ਜੋ ਵੇਖਿਆ ਜਾਵੇ ਕਿ ਪੰਜਾਬ ਵਿੱਚ ਕਿਸ ਦੀ ਜ਼ਿਆਦਾ ਲੋਕਪ੍ਰਿਅਤਾ ਹੈ।

ਪਰਗਟ ਸਿੰਘ ਮੰਤਰੀ ਬਣਨ ਤੋਂ ਪਹਿਲਾਂ ਹੀ ਅਮਰਿੰਦਰ ‘ਸਿੰਘ ਤੇ ਸ਼ਬਦਾਵਲੀ ਹਮਲਾ ਕਰਦੇ ਰਹਿੰਦੇ ਸੀ । ਮੁੱਖ ਮੰਤਰੀ ਹੁੰਦਿਆਂ ਵੀ ਉਹ ਕੈਪਟਨ ‘ਤੇ ਨਿਸ਼ਾਨਾ ਸਾਧਦੇ ਰਹੇ। ਉਹ ਕੈਪਟਨ ਵਿਰੁੱਧ ਬਗਾਵਤ ਵਿੱਚ ਵੀ ਮੋਹਰੀ ਸੀ। ਹੁਣ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਝੋਨੇ ਦੀ ਖਰੀਦ ‘ਚ ਦੇਰੀ ਲਈ ਕੈਪਟਨ ‘ਤੇ ਦੋਸ਼ ਲਗਾਇਆ ਸੀ ।

ਇਸ ਤੋਂ ਬਾਅਦ ਜਦੋਂ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਿਆ ਤਾਂ ਉਨ੍ਹਾਂ ਨੇ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਮਰਿੰਦਰ ਦੀ ਮੁਲਾਕਾਤ ਨੂੰ ਵੀ ਜ਼ਿੰਮੇਵਾਰ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਵੀ ਪਰਗਟ ਸਿੰਘ ਨੂੰ ਜਵਾਬ ਦੇਣ ਤੋਂ ਗੁਰੇਜ਼ ਨਹੀਂ ਕੀਤਾ , ਉਹਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਪ੍ਰਗਟ ਸਿੰਘ ਓਲੰਪਿਕ ਖਿਡਾਰੀ ਰਹਿ ਚੁੱਕੇ ਹਨ।

ਇਸ ਲਈ ਉਹਨਾਂ ਨੂੰ ਪਰਗਟ ਸਿੰਘ ਤੋਂ ਇਮਾਨਦਾਰੀ ਦੀ ਆਸ ਹੈ। ਇਸ ਦੇ ਬਾਵਜੂਦ ਦੋਵਾਂ ਵਿਚਾਲੇ ਸ਼ਬਦੀ ਜੰਗ ਨਹੀਂ ਰੁਕੀ। ਪਰਗਟ ਸਿੰਘ ਨਵਜੋਤ ਸਿੱਧੂ ਦੇ ਕਰੀਬੀਆਂ ਵਿੱਚੋਂ ਇੱਕ ਹਨ। ਪਰਗਟ ਨੂੰ ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨਾਉਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।