ਚੰਡੀਗੜ੍ਹ, 11 ਅਪ੍ਰੈਲ 2025: ਨਸ਼ਿਆਂ ਵਿਰੁੱਧ ਜੰਗ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ (harpal singh cheema) ਚੀਮਾ ਨੇ ਕਿਹਾ ਕਿ ਅੰਮ੍ਰਿਤਸਰ (amritsar police) ਪੁਲਿਸ ਵੱਲੋਂ ਰੋਹਤਕ, ਹਰਿਆਣਾ ਨਾਲ ਸਬੰਧਤ ਇੱਕ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀ ਸਮੇਤ ਅੱਠ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਦੀ ਬਰਾਮਦਗੀ ਨੇ ਰਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਦੂਜੇ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।
ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (harpal singh cheema) ਨੇ ਕਿਹਾ ਕਿ ਇਸ ਗਿਰੋਹ ਦੇ ਸਰਗਨਾ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਲੈ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ (center goverment) ਆਪਣੇ ਫਰਜ਼ਾਂ ਵਿੱਚ ਅਸਫਲ ਜਾਪਦੀ ਹੈ।
‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਸੰਬੰਧੀ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਆਪਕ ਮੁਹਿੰਮ ਦੇ ਨਤੀਜੇ ਵਜੋਂ ਪਿਛਲੇ 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਮਾਮਲੇ ਦਰਜ ਕੀਤੇ ਗਏ ਹਨ ਅਤੇ 5,537 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੀਤੀਆਂ ਗਈਆਂ ਮਹੱਤਵਪੂਰਨ ਬਰਾਮਦਗੀਆਂ ਵਿੱਚ 212 ਕਿਲੋਗ੍ਰਾਮ ਹੈਰੋਇਨ, 6,945 ਕਿਲੋਗ੍ਰਾਮ ਭੁੱਕੀ, 105 ਕਿਲੋਗ੍ਰਾਮ ਅਫੀਮ, 50 ਕਿਲੋਗ੍ਰਾਮ ਭੰਗ, 6 ਕਿਲੋਗ੍ਰਾਮ ਹਸ਼ੀਸ਼ ਅਤੇ ਲਗਭਗ 9 ਲੱਖ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਸ਼ਾਮਲ ਹਨ। ਇਸ ਤੋਂ ਇਲਾਵਾ, ਲਗਭਗ 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ 57 ਡਰੱਗ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਉਨ੍ਹਾਂ ਨੂੰ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ ਲੁਧਿਆਣਾ ਵਿੱਚ ਆਯੋਜਿਤ ਰੈਲੀ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਵਿੱਚ ਸਫਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਚ, ਸਰਪੰਚ ਅਤੇ ਨਗਰ ਕੌਂਸਲਰ ਇਸ ਮੁਹਿੰਮ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਦੇ ਬਜਟ ਵਿੱਚ ਡਰੋਨ ਵਿਰੋਧੀ ਪ੍ਰਣਾਲੀ ਅਤੇ ਡਰੱਗ ਜਨਗਣਨਾ ਲਈ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਖਤਰੇ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਲਗਭਗ 980 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਨਸ਼ੇ ਦੀ ਸਮੱਸਿਆ ਦੇਸ਼ ਦੇ ਦੂਜੇ ਰਾਜਾਂ ਵਿੱਚ ਫੈਲ ਗਈ ਹੈ, ਤਾਂ ਕੀ ਕਦੇ ਕਿਸੇ ਕਾਂਗਰਸ ਜਾਂ ਭਾਜਪਾ ਸ਼ਾਸਿਤ ਰਾਜ ਨੇ ਅਜਿਹਾ ਕਦਮ ਚੁੱਕਿਆ ਹੈ?
Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਬੈਠਕ