War on drugs: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਕੀਤੀ ਅਪੀਲ

ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਬਹੁਤ ਜ਼ਰੂਰੀ ਹੈ।

ਨਸ਼ਾ ਤਸਕਰਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਗਿਆ

ਚੰਡੀਗੜ੍ਹ, 30 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਅੱਜ ਸਾਰੇ ਪੰਜਾਬੀਆਂ ਨੂੰ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਨਸ਼ਿਆਂ ਦੀ ਬੁਰਾਈ ਵਿਰੁੱਧ ਜੰਗ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਇੱਕ ਆਡੀਓ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (punjab sarkar) ਨੇ ‘ਨਸ਼ਿਆਂ ਵਿਰੁੱਧ ਜੰਗ’ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਿੱਧੀ ਸਰਪ੍ਰਸਤੀ ਕਾਰਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਫੈਲ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਜੰਗ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵਟਸਐਪ ਹੈਲਪਲਾਈਨ(whatsapp helpline number)  ਨੰਬਰ 9779100200 ਜਾਰੀ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ‘ਤੇ ਸਾਂਝੀ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਇਹ ਕਿਸੇ ਨੂੰ ਵੀ ਨਹੀਂ ਦੱਸੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਕਰੋ ਜਾਂ ਮਰੋ ਦੀ ਲੜਾਈ ਵਿੱਚ ਜਨਤਾ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਇਸ ਲਈ ਸਾਰੇ ਲੋਕਾਂ ਨੂੰ ਇਸ ਮੁਹਿੰਮ ਦਾ ਵੱਡੇ ਪੱਧਰ ‘ਤੇ ਸਮਰਥਨ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ਨੰਬਰ ‘ਤੇ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਦੇ ਕੇ ਇਸ ਮੁਹਿੰਮ ਦਾ ਅਨਿੱਖੜਵਾਂ ਅੰਗ ਬਣਨ।

Read More: War on Drugs 2.0 : ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਵਿਰੁੱਧ ਕਾਰਵਾਈ ਕਰੇਗੀ

 

Scroll to Top