ਨਸ਼ਿਆਂ ਵਿਰੁੱਧ ਜੰਗ 12ਵੇਂ ਦਿਨ ਵੀ ਜਾਰੀ, ਪੰਜਾਬ ਪੁਲਿਸ ਨੇ 543 ਥਾਵਾਂ ‘ਤੇ ਛਾਪੇਮਾਰੀ ਕਰਕੇ 118 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।

ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 71 ਐਫਆਈਆਰ ਦਰਜ ਕੀਤੀਆਂ ਗਈਆਂ, 994 ਗ੍ਰਾਮ ਹੈਰੋਇਨ, 1.47 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਪੁਲੀਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 281 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਜਾਂਚ ਕੀਤੀ।

102 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 659 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 13 ਮਾਰਚ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਵੱਲੋਂ ਲਗਾਤਾਰ 12ਵੇਂ ਦਿਨ ਵਿੱਢੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ (punjab police) ਨੇ  543 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ 71 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 118 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਨਾਲ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 1658 ਹੋ ਗਈ ਹੈ।

ਪੁਲਿਸ ਟੀਮਾਂ ਨੇ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਇਹ ਆਪ੍ਰੇਸ਼ਨ ਚਲਾਇਆ ਗਿਆ।

ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (harpal singh cheema) ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 659 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਾ ਖਤਮ ਨਹੀਂ ਹੋ ਜਾਂਦਾ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ (punjab sarkar) ਨੇ ਨਸ਼ਾਖੋਰੀ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ ਲਾਗੂ ਕੀਤੀ ਹੈ- ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ)। ਰਣਨੀਤੀ ਦੇ “ਨਸ਼ਾ ਛੁਡਾਓ” ਤਹਿਤ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ, ਜਦੋਂ ਕਿ “ਰੋਕਥਾਮ” ਭਾਗ ਤਹਿਤ ਅੱਜ ਸੂਬੇ ਭਰ ਵਿੱਚ 154 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

ਇਸ ਦੌਰਾਨ ਪੁਲਿਸ ਟੀਮਾਂ (police teams) ਨੇ ਫ਼ਤਹਿਗੜ੍ਹ ਸਾਹਿਬ, ਕਮਿਸ਼ਨਰੇਟ ਪੁਲਿਸ ਲੁਧਿਆਣਾ, ਲੁਧਿਆਣਾ ਦਿਹਾਤੀ, ਖੰਨਾ ਅਤੇ ਮਲੇਰਕੋਟਲਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 281 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਨਸ਼ੀਲਾ ਪਦਾਰਥ ਗੈਰ-ਕਾਨੂੰਨੀ ਢੰਗ ਨਾਲ ਨਾ ਵੇਚੇ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

Read More: War On Drugs: ਨਸ਼ਾ ਤਸਕਰ ਦੀ ਜਾਇਦਾਦ ‘ਤੇ ਚੱਲਿਆ ਸਰਕਾਰ ਦਾ ਪੀਲਾ ਪੰਜਾ

Scroll to Top