— ਨਸ਼ਿਆਂ ਦੇ ਸ਼ਿਕਾਰ ਮਰੀਜ਼ਾਂ ਨੂੰ ਸਹੀ ਇਲਾਜ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਵਾਂਗੇ : ਸਿਹਤ ਮੰਤਰੀ
— ਪਿੰਡ ਪੱਧਰ ’ਤੇ ਬਣਾਈਆਂ ਜਾਣਗੀਆਂ 15 ਮੈਂਬਰੀ ਕਮੇਟੀਆਂ: ਡਾ. ਬਲਬੀਰ ਸਿੰਘ
ਸੰਗਰੂਰ, 8 ਮਾਰਚ 2025 : ਪੰਜਾਬ (punjab) ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (balbir singh) ਨੇ ਪੰਜਾਬ ਸਰਕਾਰ (punjab sarkar) ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ (sangrur and barnala) ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਸੰਚਾਲਕਾਂ ਨਾਲ ਵੀ ਮੀਟਿੰਗਾਂ (meetings) ਕੀਤੀਆਂ।
ਡਾ. ਬਲਬੀਰ ਸਿੰਘ (balbir singh) ਨੇ ਕਿਹਾ ਕਿ, ਨਸ਼ਿਆਂ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖਤਮ ਕਰਨ ਤੱਕ ਹੀ ਸੀਮਤ ਨਹੀਂ ਸਗੋਂ ਪੰਜਾਬ ਸਰਕਾਰ (punjab sarkar) ਇੱਕ ਕਦਮ ਅੱਗੇ ਵਹ ਵਧੀ ਹੈ ਅਤੇ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਰੁਜ਼ਗਾਰ ਦੇ ਮੌਕਿਆਂ ਲਈ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਹਰ ਪਿੰਡ ਵਿੱਚ ਜਲਦੀ ਹੀ 15 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ ,ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੀਆਂ ਅਤੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਸੁਚੇਤ ਕਰਨਗੀਆਂ।
ਮੰਤਰੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤਸਕਰੀ ਬੰਦ ਕਰ ਦਿੱਤੀ ਜਾਵੇ ਨਹੀਂ ਤਾਂ ਉਹਨਾਂ ਦਾ ਟਿਕਾਣਾ ਸਲਾਖਾਂ ਪਿੱਛੇ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀਆਂ ਆਦੀ ਔਰਤਾਂ ਨੂੰ ਵੱਖਰੇ ਵਾਰਡ (ward) ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨਾਲ ਸਨਮਾਨਜਨਕ ਢੰਗ ਨਾਲ ਪੇਸ਼ ਆਇਆ ਜਾ ਸਕੇ।