ਚੰਡੀਗੜ੍ਹ, 24 ਜੂਨ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 115ਵੇਂ ਦਿਨ, ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ 115 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,007 ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 482 ਥਾਵਾਂ ‘ਤੇ ਛਾਪੇਮਾਰੀ ਕੀਤੀ |
ਇਸਦੇ ਨਾਲ ਹੀ ਸੂਬੇ ਭਰ ‘ਚ 97 ਐਫ.ਆਈ.ਆਰ ਦਰਜ ਕੀਤੀਆਂ । ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 510 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਪੰਜਾਬ ਪੁਲਿਸ ਨੇ ਅੱਜ 89 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: ਪੰਜਾਬ ਪੁਲਿਸ ਨੇ 126 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 5.3 ਕਿੱਲੋ ਹੈਰੋਇਨ ਜ਼ਬਤ