Punjab Police News

‘ਨਸ਼ਿਆਂ ਵਿਰੁੱਧ ਜੰਗ’: ਪੰਜਾਬ ਪੁਲਿਸ ਨੇ 282ਵੇਂ ਦਿਨ 89 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਚੰਡੀਗੜ੍ਹ 9 ਦਸੰਬਰ 2025: ਸੂਬੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਹਮਲਾਵਰ ਮੁਹਿੰਮ “ਨਸ਼ਿਆਂ ਵਿਰੁੱਧ ਜੰਗ” (War on Drugs) ਨੂੰ ਜਾਰੀ ਰੱਖਦੇ ਹੋਏ, ਇਸਦੇ 282ਵੇਂ ਦਿਨ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 298 ਥਾਵਾਂ ‘ਤੇ ਛਾਪੇਮਾਰੀ ਕੀਤੀ।

ਦੱਸ ਦੇਈਏ ਕਿ ਇਸ ਕਾਰਵਾਈ ਦੌਰਾਨ, 70 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 39,711 ਹੋ ਗਈ ਹੈ। ਇਨ੍ਹਾਂ ਛਾਪਿਆਂ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 6.7 ਕਿਲੋਗ੍ਰਾਮ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਕਾਰਵਾਈ ਵਿੱਚ, 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ। ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ 311 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ।

Read More: War On Drugs : ਪੰਜਾਬ ਪੁਲਿਸ ਨੇ 33ਵੇਂ ਦਿਨ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Scroll to Top