CM Bhagwant Mann

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 6ਵੇਂ ਦਿਨ 501 ਥਾਵਾਂ ‘ਤੇ ਛਾਪੇਮਾਰੀ, 75 ਨਸ਼ਾ ਤਸਕਰ ਕਾਬੂ

• 53 ਐਫਆਈਆਰ ਦਰਜ, 8.2 ਕਿਲੋਗ੍ਰਾਮ ਹੈਰੋਇਨ, 4.5 ਕਿਲੋਗ੍ਰਾਮ ਅਫੀਮ, 1.04 ਲੱਖ ਰੁਪਏ ਡਰੱਗ ਮਨੀ ਬਰਾਮਦ
* ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
* 108ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 635 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 7 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਛੇਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 501 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ ਛੇ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 622 ਹੋ ਗਈ ਹੈ।

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.2 ਕਿਲੋਗ੍ਰਾਮ ਹੈਰੋਇਨ, 4.5 ਕਿਲੋਗ੍ਰਾਮ ਅਫੀਮ, 1294 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 1.04 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 635 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ (special DGP) ਨੇ ਦੱਸਿਆ ਕਿ ਪੰਜਾਬ ਸਰਕਾਰ (punjab sarkar) ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 172 ਜਾਗਰੂਕਤਾ ਸਮਾਗਮ ਕਰਵਾਏ ਗਏ।

Read More: ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਜਾਰੀ, ਸਾਰੇ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ

Scroll to Top