Site icon TheUnmute.com

War on drugs: ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ, 114 ਨਸ਼ਾ ਤਸਕਰ ਕਾਬੂ

Punjab Police

* ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 72 ਐਫਆਈਆਰ ਦਰਜ, 945 ਗ੍ਰਾਮ ਹੈਰੋਇਨ, 76 ਲੱਖ ਰੁਪਏ ਡਰੱਗ ਮਨੀ ਬਰਾਮਦ

* ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

* 103 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 592 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 16 ਮਾਰਚ 2025 : ਮੁੱਖ ਮੰਤਰੀ (chief minister) ਭਗਵੰਤ ਸਿੰਘ ਮਾਨ (bhagwant singh maan) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” (War on drugs) ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 15 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1936 ਹੋ ਗਈ ਹੈ।

ਪੁਲਿਸ ਟੀਮਾਂ (police teams) ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 945 ਗ੍ਰਾਮ ਹੈਰੋਇਨ, 43 ਕਿਲੋ ਭੁੱਕੀ, 3098 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 76310 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ (punjab sarkar) ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 127 ਜਾਗਰੂਕਤਾ ਸਮਾਗਮ ਕਰਵਾਏ ਗਏ।

Read More: War On Drugs: ਨਸ਼ਾ ਤਸਕਰ ਦੀ ਜਾਇਦਾਦ ‘ਤੇ ਚੱਲਿਆ ਸਰਕਾਰ ਦਾ ਪੀਲਾ ਪੰਜਾ

Exit mobile version