bhagwant maan

War On Drugs : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਜਾਰੀ

1 ਮਾਰਚ 2025:  ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਖਿਲਾਫ ਪੂਰੀ ਤਰ੍ਹਾਂ ਐਕਸ਼ਨ ਮੋਡ (action) ਦੇ ਵਿਚ ਨਜਰ ਆ ਰਹੀ ਹੈ, ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਅੱਜ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ।

ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁਲਿਸ (police) ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਦੇ ਵਿੱਚ ਨਸ਼ਿਆਂ ਵਿਰੁੱਧ ਸਬ-ਕਮੇਟੀ ਬਣਾਈ ਗਈ ਸੀ|

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਸ਼ਿਆਂ (drugs) ਵਿਰੁੱਧ ਜੰਗ ਮੁਹਿੰਮ ਜਾਰੀ ਹੈ, ਇਸਦੇ ਬਾਵਜੂਦ ਅੱਜ ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰ ਸਕਦੀ ਹੈ।ਨਸ਼ਿਆਂ ਵਿਰੁੱਧ ਕਾਰਵਾਈ ਪੂਰੇ ਪੰਜਾਬ ਵਿੱਚ ਕੀਤੀ ਜਾ ਸਕਦੀ ਹੈ।

ਉਥੇ ਹੀ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੇ ਨਿਰਦੇਸ਼ਾਂ ‘ਤੇ ਅੱਜ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਦੇਖੀ ਜਾ ਸਕਦੀ ਹੈ। ਅੱਜ ਸਵੇਰੇ 9:30 ਵਜੇ ਡੀਜੀਪੀ ਅਤੇ ਮੁੱਖ ਸਕੱਤਰ ਨਸ਼ਿਆਂ ਵਿਰੁੱਧ ਬਣਾਈ ਗਈ ਸਬ-ਕਮੇਟੀ ਨਾਲ ਮੁਲਾਕਾਤ ਕਰਨਗੇ।

Read More: War On Drugs: CM ਮਾਨ ਨੇ DC ਤੇ SSPs ਨਾਲ ਕੀਤੀ ਬੈਠਕ, ਕੈਬਨਿਟ ਕਮੇਟੀ ਦਾ ਕੀਤਾ ਗਠਨ

 

Scroll to Top